For the best experience, open
https://m.punjabitribuneonline.com
on your mobile browser.
Advertisement

ਮੁਆਵਜ਼ਾ: ਅੱਜ ਬੀਬੀਆਂ ਦੇ ਨਾਮ ਰਿਹਾ ਪੱਕਾ ਮੋਰਚਾ

07:10 AM Apr 19, 2024 IST
ਮੁਆਵਜ਼ਾ  ਅੱਜ ਬੀਬੀਆਂ ਦੇ ਨਾਮ ਰਿਹਾ ਪੱਕਾ ਮੋਰਚਾ
ਬਠਿੰਡਾ ਵਿਚ ਪੱਕੇ ਮੋਰਚੇ ਵਿਚ ਸ਼ਾਮਲ ਕਿਸਾਨ ਯੂਨੀਅਨ ਉਗਰਾਹਾਂ ਦੀਆਂ ਕਾਰਕੁਨ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਅਪਰੈਲ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਮੰਗਾਂ ਲੈ ਕੇ ਇਥੇ ਮਿਨੀ ਸਕੱਤਰੇਤ ਅੱਗੇ 4 ਅਪਰੈਲ ਤੋਂ ਜਾਰੀ ਅਣਮਿਥੇ ਸਮੇਂ ਦਾ ਧਰਨਾ ਅੱਜ ਬੀਬੀਆਂ ਦੇ ਨਾਮ ਰਿਹਾ। ਵਿਸ਼ੇਸ਼ਤਾ ਇਹ ਰਹੀ ਕਿ ਧਰਨੇ ਵਿੱਚ ਵੱਡੀ ਗਿਣਤੀ ਔਰਤਾਂ ਨੇ ਸ਼ਮੂਲੀਅਤ ਕੀਤੀ।
ਇਥੇ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਕਰਮਜੀਤ ਕੌਰ ਲਹਿਰਾਖਾਨਾ ਅਤੇ ਮਾਲਣ ਕੌਰ ਕੋਠਾ ਗੁਰੂ ਨੇ ਕਿਹਾ ਕਿ ਕਿਸਾਨ ਹਾੜ੍ਹੀ ਦੀ ਵਾਢੀ ਅਤੇ ਤੂੜੀ ਤੰਦ ਸਾਂਭਣ ਲੱਗੇ ਹੋਏ ਹਨ, ਇਸ ਕਰਕੇ ਆਉਂਦੇ ਦਿਨੀਂ ਮੋਰਚੇ ਵਿੱਚ ਔਰਤਾਂ ਦੀ ਸ਼ਮੂਲੀਅਤ ਵਧਾਈ ਜਾਵੇਗੀ। ਉਨ੍ਹਾਂ ਮੰਗਾਂ ਦਾ ਜ਼ਿਕਰ ਕੀਤਾ ਕਿ ਗੈਸ ਪਾਈਪ ਲਾਈਨ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਗੜਿਆਂ ਤੇ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ, ਬਿਮਾਰੀ ਕਾਰਨ ਨੁਕਸਾਨੇ ਪਸ਼ੂਆਂ ਦਾ ਮੁਆਵਜ਼ਾ ਦਿੱਤਾ ਜਾਵੇ, ਟੇਲਾਂ ’ਤੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇ ਅਤੇ ‘ਭਾਰਤ ਮਾਲਾ’ ਸੜਕ ਯੋਜਨਾ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਮੰਗਾਂ ਦਾ ਹੱਲ ਕਰਨ ਦੀ ਬਜਾਇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦਾ ਦਮ-ਖ਼ਮ ਪਰਖ਼ਿਆ ਜਾ ਰਿਹਾ ਹੈ। ਉਮੀਦ ਇਹ ਕੀਤੀ ਜਾ ਰਹੀ ਹੈ ਕਿ ਅੱਕ ਥੱਕ ਅਤੇ ਨਮੋਸ਼ ਹੋ ਕੇ ਕਿਸਾਨ ਘਰਾਂ ਨੂੰ ਚਲੇ ਜਾਣਗੇ ਪਰ ਹੁਣ ਮੋਰਚੇ ਦੀ ਜਿੱਤ ਤੱਕ ਔਰਤਾਂ ਵੱਲੋਂ ਲਗਾਤਾਰ ਯੋਗਦਾਨ ਪਾਇਆ ਜਾਵੇਗਾ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 25 ਅਪਰੈਲ ਨੂੰ ਇਸ ਜਗ੍ਹਾ ਵੱਡਾ ਇਕੱਠ ਕੀਤਾ ਜਾਵੇਗਾ। ਇਸ ਮੌਕੇ ਹਰਪ੍ਰੀਤ ਕੌਰ ਜੇਠੂਕੇ, ਸੁਖਜੀਤ ਕੌਰ ਚੱਕ ਫ਼ਤਿਹ ਸਿੰਘ ਵਾਲਾ ਅਤੇ ਪਾਲ ਕੌਰ ਘੁੰਮਣ ਨੇ ਵੀ ਸੰਬੋਧਨ ਕੀਤਾ। ਹਰਬੰਸ ਸਿੰਘ ਘਣੀਆ ਨੇ ਲੋਕ ਪੱਖੀ ਗੀਤ ਪੇਸ਼ ਕੀਤੇ ਅਤੇ ਮੰਚ ਸੰਚਾਲਨ ਪਰਮਜੀਤ ਕੌਰ ਪਿੱਥੋ ਨੇ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ, ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ, ਜਗਦੇਵ ਸਿੰਘ ਜੋਗੇਵਾਲਾ, ਸੁਖਦੇਵ ਸਿੰਘ ਰਾਮਪੁਰਾ, ਗੁਰਪਾਲ ਸਿੰਘ, ਕੁਲਵੰਤ ਸ਼ਰਮਾ, ਅਜੈ ਪਾਲ ਸਿੰਘ ਘੁੱਦਾ, ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮਨਗਰ ਅਤੇ ਕਈ ਬਲਾਕ ਆਗੂ ਸ਼ਾਮਲ ਹੋਏ।

Advertisement

Advertisement
Author Image

joginder kumar

View all posts

Advertisement
Advertisement
×