ਯੁਵਾ ਉਤਸਵ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ
ਸ੍ਰੀ ਗੋਇੰਦਵਾਲ ਸਾਹਿਬ:
ਇਥੇ ਬਾਬਾ ਉੱਤਮ ਸਿੰਘ ਵੱਲੋਂ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਯੁਵਕ ਭਲਾਈ ਵਿਭਾਗ ਦੇ ਵਿਦਿਆਰਥੀਆਂ ਨੇ ਨਹਿਰੂ ਯੁਵਾ ਕੇਂਦਰ (ਤਰਨ ਤਾਰਨ) ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਗਿੱਧਾ, ਪੇਂਟਿੰਗ ਅਤੇ ਭਾਸ਼ਣ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ। ਪੇਂਟਿੰਗ ਮੁਕਾਬਲੇ ਵਿੱਚ ਜੈਸਨਪ੍ਰੀਤ ਕੌਰ ਨੇ ਪਹਿਲਾ ਅਤੇ ਭਾਸ਼ਣ ਮੁਕਾਬਲੇ ਵਿੱਚ ਕ੍ਰਮਵਾਰ ਗੁਰਵੀਰ ਕੌਰ ਨੇ ਪਹਿਲਾ ਤੇ ਜੈਸਮੀਨ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਦਾ ਕਾਲਜ ਪੁੱਜਣ ’ਤੇ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਯੁਵਕ ਭਲਾਈ ਵਿਭਾਗ ਦੇ ਕੋਆਰਡੀਨੇਟਰ ਪ੍ਰੋ. ਜਸਪਾਲ ਸਿੰਘ, ਕੋ-ਕੋਆਡੀਨੇਟਰ ਪ੍ਰੋ. ਸਿਮਰਪ੍ਰੀਤ ਕੌਰ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਹਰਦੀਪ ਸਿੰਘ, ਪ੍ਰੋ. ਲਵਪ੍ਰੀਤ ਸਿੰਘ, ਪ੍ਰੋ.ਹਰਦੇਵ ਸਿੰਘ, ਸ਼ਰਨਜੀਤ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ