ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਈ ਤਾਰੂ ਸਿੰਘ ਤੇ ਭਾਈ ਮਨੀ ਸਿੰਘ ਨੂੰ ਸਮਰਪਿਤ ਮੁਕਾਬਲੇ

08:49 AM Jul 12, 2023 IST
ਗੁਰਮਤਿ ਕੈਂਪ ’ਚ ਹਿੱਸਾ ਲੈਣ ਵਾਲੇ ਬੱਚੇ ਤੇ ਪ੍ਰਬੰਧਕ। -ਫੋਟੋ: ਸੱਖੋਵਾਲੀਆ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਜੁਲਾਈ
ਹਵਾਰਾ ਕਮੇਟੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਸੇਵਕ ਜਥਾ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਅਤੇ ਸ਼ਹੀਦ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਦੋ ਦਨਿਾ ਸ਼ਹੀਦੀ ਸਮਾਗਮ ਅਤੇ ਗੁਰਮਤਿ ਮੁਕਾਬਲੇ ਕਰਵਾਏ ਗਏ। ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਮਨਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਅਜੋਕੇ ਸਮੇਂ ਦੀ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ‘ਕੇਸਾਂ ਦੀ ਮਹਾਨਤਾ’ ਅਤੇ ‘ਨਸ਼ੇ ਇੱਕ ਚੁਨੌਤੀ ‘ਵਿਸ਼ੇ ਤੇ ਲਿਖਤੀ ਅਤੇ ਲੈਕਚਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ।
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਐਸਜੀਪੀਸੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਾਸਤਰੀ ਨਗਰ ’ਚ ਗੁਰਮਤਿ ਕੈਂਪ ਲਗਾਇਆ ਗਿਆ। ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੀ ਅਗਵਾਈ ’ਚ ਲੱਗੇ ਕੈਂਪ ’ਚ 75 ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਤੇ ਧਰਮ ਪ੍ਰਚਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਸੇਖਵਾਂ, ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਆਦਿ ਮੌਜੂਦ ਸਨ।

Advertisement

ਨੌਜਵਾਨਾਂ ਨੂੰ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸਿੱਖ ਧਰਮ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਅੰਮ੍ਰਿਤਧਾਰੀ ਹੋਣ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ। ਗੁਰਪੁਰਬ ਦੇ ਸਬੰਧ ਵਿਚ ਸਿੱਖ ਕੌਮ ਦੇ ਨਾਂ ਜਾਰੀ ਕੀਤੇ ਵਧਾਈ ਸੰਦੇਸ਼ ਵਿੱਚ ਜਥੇਦਾਰ ਨੇ ਆਖਿਆ ਕਿ ਗੁਰੂ ਸਾਹਿਬ ਛੋਟੀ ਉਮਰ ਵਿੱਚ ਹੀ ਗੁਰਗੱਦੀ ’ਤੇ ਬਿਰਾਜਮਾਨ ਹੋਏ ਸਨ ਅਤੇ ਥੋੜ੍ਹੇ ਸਮੇਂ ਵਿੱਚ ਹੀ ਸਿੱਖ ਕੌਮ ਲਈ ਅਹਿਮ ਕਾਰਜ ਕੀਤੇ ਸਨ। ਅੱਜ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਇਸ ਦੌਰਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਪੁਰਬ ਦੇ ਸਬੰਧ ਵਿਚ ਦੀਪਮਾਲਾ ਕੀਤੀ ਗਈ ਅਤੇ ਸੰਕੇਤਕ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਸੰਗਤ ਵੀ ਹਾਜ਼ਰ ਸੀ।

Advertisement
Advertisement
Tags :
ਸਮਰਪਿਤਸਿੰਘਤਾਰੂਮੁਕਾਬਲੇ
Advertisement