For the best experience, open
https://m.punjabitribuneonline.com
on your mobile browser.
Advertisement

ਪਟਿਆਲਾ ਹਲਕੇ ਵਿੱਚ ਮੁਕਾਬਲਾ ਧਨਾਢ ਉਮੀਦਵਾਰਾਂ ਨਾਲ: ਛੜਬੜ

06:57 AM May 07, 2024 IST
ਪਟਿਆਲਾ ਹਲਕੇ ਵਿੱਚ ਮੁਕਾਬਲਾ ਧਨਾਢ ਉਮੀਦਵਾਰਾਂ ਨਾਲ  ਛੜਬੜ
Advertisement

ਕਰਮਜੀਤ ਸਿੰਘ ਚਿੱਲਾ
ਬਨੂੜ, 6 ਮਈ
ਬਹੁਜਨ ਸਮਾਜ ਪਾਰਟੀ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਆਖਿਆ ਕਿ ਉਨ੍ਹਾਂ ਦਾ ਮੁਕਾਬਲਾ ਧਨਾਢ ਉਮੀਦਵਾਰਾਂ ਅਤੇ ਦੂਜੀਆਂ ਪਾਰਟੀਆਂ ਨਾਲ ਹੈ। ਉਨ੍ਹਾਂ ਕਿਹਾ ਕਿ ਉਹ ਗਰੀਬਾਂ ਅਤੇ ਦੱਬੇ ਕੁਚਲੇ ਲੋਕਾਂ ਦੀ ਲੜਾਈ ਲੜ ਰਹੇ ਹਨ ਤੇ ਜੇਕਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਿਆ ਤਾਂ ਉਹ ਗਰੀਬਾਂ ਦੀ ਆਵਾਜ਼ ਬਣਨਗੇ। ਉਨ੍ਹਾਂ ਆਪਣੇ ਜੱਦੀ ਪਿੰਡ ਛੜਬੜ ਵਿਚ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਬਸਪਾ ਦੇਸ਼ ਅਤੇ ਪੰਜਾਬ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਲੜਾਈ ਲੜ ਰਹੀ ਹੈ। ਇਸ ਵਾਰ ਪੰਜਾਬ ਅਤੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਹੈਰਾਨੀਜਨਕ ਨਤੀਜੇ ਆਉਣਗੇ। ਉਨ੍ਹਾਂ ਰਾਜਨੀਤਕ ਪਾਰਟੀਆਂ ’ਤੇ ਗਰੀਬਾਂ ਨੂੰ ਲੁਭਾਉਣੇ ਨਾਅਰਿਆਂ ਅਤੇ ਵਾਅਦਿਆਂ ਰਾਹੀਂ ਗੁੰਮਰਾਹ ਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਸ੍ਰੀ ਛੜਬੜ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਮੌਕੇ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਇੰਚਾਰਜ ਬ੍ਰਿਜ ਲਾਲ ਸਿੰਘ ਜਾਂਸਲਾ, ਗੁਰਦਾਸ ਸਿੰਘ ਘੜਾਮਾਂ, ਹਰਦੀਪ ਸਿੰਘ ਮਾਹੀ, ਜਗਤਾਰ ਸਿੰਘ, ਜਸਵੀਰ ਸਿੰਘ ਜੱਸੀ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ ਸੋਨੀ, ਨੰਬਰਦਾਰ ਊਧਮ ਸਿੰਘ, ਸੰਤ ਸਿੰਘ ਫੌਜੀ, ਹਰਬੰਸ ਸਿੰਘ ਫੌਜੀ, ਸ਼ੇਰ ਸਿੰਘ ਫੌਜੀ, ਅਰਜਿੰਦਰ ਸਿੰਘ, ਅਮਰੀਕ ਸਿੰਘ ਪੰਚ, ਸੁਖਜੀਤ ਸਿੰਘ ਗੋਲਡੀ, ਬਲਬੀਰ ਸਿੰਘ, ਭਜਨ ਸਿੰਘ, ਗੁਰਪਾਲ ਸਿੰਘ, ਅਵਤਾਰ ਸਿੰਘ, ਮਨਿੰਦਰ ਸਿੰਘ, ਸੁਖਵਿੰਦਰ ਸਿੰਘ ਤੇਪਲਾ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×