‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮੁਕਾਬਲੇ ਅੱਜ ਤੋਂ
ਪੱਤਰ ਪ੍ਰੇਰਕ
ਪਟਿਆਲਾ, 1 ਸਤੰਬਰ
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲੇ ਪਟਿਆਲਾ ਜ਼ਿਲ੍ਹੇ ’ਚ 2 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ 2 ਤੋਂ 4 ਸਤੰਬਰ ਤੱਕ ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਪਟਿਆਲਾ ਸ਼ਹਿਰੀ, ਪਾਤੜਾਂ, ਸ਼ੰਭੂ ਕਲਾ ਤੇ ਪਟਿਆਲਾ ਦਿਹਾਤੀ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਖੇਡ ਅਫਸਰ ਨੇ ਦੱਸਿਆ ਕਿ ਬਲਾਕ ਪੱਧਰ ਦੀਆਂ ਖੇਡਾਂ ਦੇ ਪਟਿਆਲਾ ਸ਼ਹਿਰ ਦੇ ਮੁਕਾਬਲੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿੱਚ ਇੰਚਾਰਜ ਤੇਜਪਾਲ ਸਿੰਘ ਹਨ। ਪਾਤੜਾਂ ਬਲਾਕ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਡ ਸਟੇਡੀਅਮ ਘੱਗਾ ਵਿੱਚ ਇੰਚਾਰਜ ਬਹਾਦਰ ਸਿੰਘ ਹਨ।
ਭਵਾਨੀਗੜ੍ਹ ਅਤੇ ਸੁਨਾਮ ਉਧਮ ਸਿੰਘ ਵਾਲਾ ਦੇ ਸਕੂਲਾਂ ’ਚ ਖੇਡਾਂ ਦਾ ਆਗਾਜ਼ ਭਲਕ ਤੋਂ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 3 ਸਤੰਬਰ ਤੋਂ ਹੋਵੇਗਾ। ਇਸ ਤਹਿਤ 3 ਸਤੰਬਰ ਤੋਂ 5 ਸਤੰਬਰ ਤੱਕ ਬਲਾਕ ਭਵਾਨੀਗੜ੍ਹ ਅਤੇ ਬਲਾਕ ਸੁਨਾਮ ਉਧਮ ਸਿੰਘ ਵਾਲਾ ਦੇ ਵੱਖ-ਵੱਖ ਸਕੂਲਾਂ ਅਤੇ ਖੇਡ ਸਟੇਡੀਅਮ ਵਿੱਚ 7 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਦਿੱਤੀ।