ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਲ ਸਾਹਿਤਕਾਰਾਂ ਦੇ ਮੁਕਾਬਲੇ ਕਰਵਾਏ

06:51 AM Oct 03, 2024 IST
ਜੇਤੂ ਬਾਲ ਸਹਿਤਕਾਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸੱਤੀ

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 2 ਅਕਤੂਬਰ
ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਦੇ ਯਤਨਾਂ ਸਦਕਾ ਚਲਾਏ ਜਾ ਰਹੇ ਪ੍ਰਾਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਤਹਿਤ ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਕਰਵਾਈ ਜਾ ਰਹੀ ਬਾਲ ਲੇਖਕ ਕਾਨਫਰੰਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਬਾਲ ਸਾਹਿਤਕਾਰਾਂ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਪ੍ਰਿੰਸੀਪਲ ਡਾ. ਸੁਖਦੀਪ ਕੌਰ ਸਿੱਧੂ ਦੇ ਸਹਿਯੋਗ ਸਦਕਾ ਸੰਗਰੂਰ ਜ਼ਿਲ੍ਹੇ ਦੇ ਮੁੱਖ ਸੰਪਾਦਕ ਅਵਤਾਰ ਸਿੰਘ ਚੋਟੀਆਂ ਤੇ ਸੰਗਰੂਰ ਦੂਜੀ ਕਿਤਾਬ ਦੇ ਸੰਪਾਦਕ ਮਤੀ ਸ਼ਸ਼ੀ ਬਾਲਾ ਦੀ ਅਗਵਾਈ ਹੇਠ ਕਰਵਾਏ। ਅਵਤਾਰ ਸਿੰਘ ਚੋਟੀਆਂ ਨੇ ਦੱਸਿਆ ਕਿ ਮਸਤੂਆਣਾ ਸਾਹਿਬ ’ਚ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਰਗ ਤੋਂ ਕਵਿਤਾ, ਗੀਤ, ਕਹਾਣੀ ਤੇ ਲੇਖ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ ਲਗਪਗ ਸੱਠ ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ। ਪ੍ਰੋ. ਨਿਰਪਜੀਤ ਸਿੰਘ, ਪ੍ਰੋ. ਹਰਜਿੰਦਰ ਸਿੰਘ ਤੇ ਪ੍ਰੋ. ਨਿਸ਼ਾ ਦੀ ਜੱਜਮੈਂਟ ਟੀਮ ਦੀ ਭੂਮਿਕਾ ਨਿਭਾਈ। ਇਸ ਮੌਕੇ ਪਹਿਲੇ ਚਾਰ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਬੁਲਾਰਿਆਂ ਨੇ ਸੁੱਖੀ ਬਾਠ ਤੇ ਪ੍ਰਾਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਦੀ ਸ਼ਲਾਘਾ ਕੀਤੀ।

Advertisement

Advertisement