ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ਵਿੱਚ ਹਿੰਦੀ ਦਿਵਸ ਮੌਕੇ ਮੁਕਾਬਲੇ ਕਰਵਾਏ

10:21 AM Sep 15, 2024 IST
ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 14 ਸਤੰਬਰ ਇਥੇ ਡੀਏਵੀ ਸੈਨਟੇਰੀ ਪਬਲਿਕ ਸਕੂਲ ਵਿੱਚ ਹਿੰਦੀ ਦਿਵਸ ਮੌਕੇ ਕਲਾਸ ਪੱਧਰ ’ਤੇ ਕਈ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਤੀਜੀ ਤੋਂ ਪੰਜਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਕਵੀ ਤੁਲਸੀ ਦਾਸ, ਸੂਰ ਦਾਸ, ਕਬੀਰ ਤੇ ਮੀਰਾ ਬਾਈ ਵੱਲੋਂ ਰਚੇ ਦੋਹਿਆਂ ਦੀ ਬੜੇ ਹੀ ਲੈਅ ਬੱਧ ਤਰੀਕੇ ਨਾਲ ਗਾਇਨ ਕੀਤਾ। ਕਲਾਸ 6ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲਿਆ। ਜਿਸ ਵਿੱਚ ਉਨ੍ਹਾਂ ਨੇ ਹਿੰਦੀ ਭਾਸ਼ਾ ’ਚ ਸਲੋਗਨ ਲਿਖਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। 9ਵੀਂ ਤੇ 10ਵੀਂ ਦੇ ਵਿਦਿਆਰਥੀਆਂ ਦੇ ਲਈ ਸਦਨ ਪੱਧਰ ’ਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਜੀਵਨ ਸ਼ਰਮਾ ਨੇ ਸਭ ਨੂੰ ਹਿੰਦੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹਿੰਦੀ ਭਾਸ਼ਾ ਦੇਸ਼ ਦੀ ਏਕਤਾ ਦਾ ਸੂਤਰ ਹੈ। ਉਨ੍ਹਾਂ ਕਿਹਾ, ‘‘ਹਿੰਦੀ ਸਾਡੀ ਮਾਤ ਭਾਸ਼ਾ ਹੈ ਤੇ ਮਾਤ ਭਾਸ਼ਾ ਉਹ ਹੁੰਦੀ ਹੈ ਜਿਸ ਨੂੰ ਜਨਮ ਲੈਣ ਤੋਂ ਬਾਅਦ ਸਭ ਤੋਂ ਪਹਿਲਾਂ ਬੋਲਿਆ ਜਾਂਦਾ ਹੈ। ਉਨ੍ਹਾਂ ਕਿਹਾ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਵੀ ਹੈ ਤੇ ਰਾਸ਼ਟਰ ਭਾਸ਼ਾ ਉਹ ਹੁੰਦੀ ਹੈ ਜੋ ਦੇਸ਼ ਦੇ ਜਿਆਦਾਤਰ ਲੋਕਾਂ ਵੱਲੋਂ ਬੋਲੀ ਜਾਂਦੀ ਹੈ।’’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ 22 ਅਧਿਕਾਰਕ ਭਾਸ਼ਾਵਾਂ ਹੋਣ ਦੇ ਬਾਵਜੂਦ ਵੀ ਹਿੰਦੀ ਭਾਸ਼ਾ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ 14 ਸਤੰਬਰ 1853 ਨੂੰ ਪਹਿਲੀ ਵਾਰ ਹਿੰਦੀ ਦਿਵਸ ਮਨਾਇਆ ਗਿਆ ਸੀ। ਇਸ ਮੌਕੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰ੍ਹਾਂ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਹਿੰਦੀ ਦਿਵਸ ਦੇ ਸੰਦਰਭ ਵਿੱਚ ਸਕੂਲ ਦੇ ਹਿੰਦੀ ਵਿਭਾਗ ਵੱਲੋਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਤੇ ਕੁਇੱਜ ਰਾਹੀਂ ਹਿੰਦੀ ਭਾਸ਼ਾ ਬਾਰੇ ਆਪਣੇ ਵਿਚਾਰ ਰੱਖੇ। ਇਨ੍ਹਾਂ ਮੁਕਾਬਲਿਆਂ ’ਚ 80 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਪ੍ਰਤੀ ਲਗਨ ਤੇ ਪਿਆਰ ਰੱਖਣ ਅਤੇ ਹਿੰਦੀ ਭਾਸ਼ਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ 14 ਸਤੰਬਰ 1949 ਨੂੰ ਭਾਰਤ ਦੀ ਸੰਵਿਧਾਨ ਸਭਾ ਦੇਵ ਨਾਗਰੀ ਲਿਪੀ ਵਿੱਚ ਲਿਖੀ ਗਈ ਹਿੰਦੀ ਨੂੰ ਭਾਰਤ ਦੀ ਅਧਿਕਾਰਕ ਭਾਸ਼ਾ ਦੇ ਰੂਪ ਵਿਚ ਅਪਣਾਉਣ ਦਾ ਫ਼ੈਸਲਾ ਲਿਆ ਗਿਆ, ਤਦ 14 ਸਤੰਬਰ 1953 ਨੂੰ ਪਹਿਲੀ ਵਾਰ ਹਿੰਦੀ ਦਿਵਸ ਮਨਾਇਆ ਗਿਆ ਸੀ। ਉਨਾਂ ਕਿਹਾ ਕਿ ਹਿੰਦੀ ਸਾਰੇ ਭਾਰਤ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹਦੀ ਹੈ ਕਿਉਂਕਿ ਭਾਰਤ ਵਿੱਚ ਹਿੰਦੀ ਬੋਲਣ ਅਤੇ ਸਮਝਣ ਵਾਲੇ ਲੋਕ ਬਹੁਤ ਜ਼ਿਆਦਾ ਹਨ। ਇਸ ਮੌਕੇ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਸੌਂਪੇ ਗਏ।

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 14 ਸਤੰਬਰ
ਇਥੇ ਡੀਏਵੀ ਸੈਨਟੇਰੀ ਪਬਲਿਕ ਸਕੂਲ ਵਿੱਚ ਹਿੰਦੀ ਦਿਵਸ ਮੌਕੇ ਕਲਾਸ ਪੱਧਰ ’ਤੇ ਕਈ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਤੀਜੀ ਤੋਂ ਪੰਜਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਕਵੀ ਤੁਲਸੀ ਦਾਸ, ਸੂਰ ਦਾਸ, ਕਬੀਰ ਤੇ ਮੀਰਾ ਬਾਈ ਵੱਲੋਂ ਰਚੇ ਦੋਹਿਆਂ ਦੀ ਬੜੇ ਹੀ ਲੈਅ ਬੱਧ ਤਰੀਕੇ ਨਾਲ ਗਾਇਨ ਕੀਤਾ। ਕਲਾਸ 6ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲਿਆ। ਜਿਸ ਵਿੱਚ ਉਨ੍ਹਾਂ ਨੇ ਹਿੰਦੀ ਭਾਸ਼ਾ ’ਚ ਸਲੋਗਨ ਲਿਖਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
9ਵੀਂ ਤੇ 10ਵੀਂ ਦੇ ਵਿਦਿਆਰਥੀਆਂ ਦੇ ਲਈ ਸਦਨ ਪੱਧਰ ’ਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਜੀਵਨ ਸ਼ਰਮਾ ਨੇ ਸਭ ਨੂੰ ਹਿੰਦੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹਿੰਦੀ ਭਾਸ਼ਾ ਦੇਸ਼ ਦੀ ਏਕਤਾ ਦਾ ਸੂਤਰ ਹੈ। ਉਨ੍ਹਾਂ ਕਿਹਾ, ‘‘ਹਿੰਦੀ ਸਾਡੀ ਮਾਤ ਭਾਸ਼ਾ ਹੈ ਤੇ ਮਾਤ ਭਾਸ਼ਾ ਉਹ ਹੁੰਦੀ ਹੈ ਜਿਸ ਨੂੰ ਜਨਮ ਲੈਣ ਤੋਂ ਬਾਅਦ ਸਭ ਤੋਂ ਪਹਿਲਾਂ ਬੋਲਿਆ ਜਾਂਦਾ ਹੈ। ਉਨ੍ਹਾਂ ਕਿਹਾ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਵੀ ਹੈ ਤੇ ਰਾਸ਼ਟਰ ਭਾਸ਼ਾ ਉਹ ਹੁੰਦੀ ਹੈ ਜੋ ਦੇਸ਼ ਦੇ ਜਿਆਦਾਤਰ ਲੋਕਾਂ ਵੱਲੋਂ ਬੋਲੀ ਜਾਂਦੀ ਹੈ।’’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ 22 ਅਧਿਕਾਰਕ ਭਾਸ਼ਾਵਾਂ ਹੋਣ ਦੇ ਬਾਵਜੂਦ ਵੀ ਹਿੰਦੀ ਭਾਸ਼ਾ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ 14 ਸਤੰਬਰ 1853 ਨੂੰ ਪਹਿਲੀ ਵਾਰ ਹਿੰਦੀ ਦਿਵਸ ਮਨਾਇਆ ਗਿਆ ਸੀ। ਇਸ ਮੌਕੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰ੍ਹਾਂ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਹਿੰਦੀ ਦਿਵਸ ਦੇ ਸੰਦਰਭ ਵਿੱਚ ਸਕੂਲ ਦੇ ਹਿੰਦੀ ਵਿਭਾਗ ਵੱਲੋਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਤੇ ਕੁਇੱਜ ਰਾਹੀਂ ਹਿੰਦੀ ਭਾਸ਼ਾ ਬਾਰੇ ਆਪਣੇ ਵਿਚਾਰ ਰੱਖੇ। ਇਨ੍ਹਾਂ ਮੁਕਾਬਲਿਆਂ ’ਚ 80 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਪ੍ਰਤੀ ਲਗਨ ਤੇ ਪਿਆਰ ਰੱਖਣ ਅਤੇ ਹਿੰਦੀ ਭਾਸ਼ਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ 14 ਸਤੰਬਰ 1949 ਨੂੰ ਭਾਰਤ ਦੀ ਸੰਵਿਧਾਨ ਸਭਾ ਦੇਵ ਨਾਗਰੀ ਲਿਪੀ ਵਿੱਚ ਲਿਖੀ ਗਈ ਹਿੰਦੀ ਨੂੰ ਭਾਰਤ ਦੀ ਅਧਿਕਾਰਕ ਭਾਸ਼ਾ ਦੇ ਰੂਪ ਵਿਚ ਅਪਣਾਉਣ ਦਾ ਫ਼ੈਸਲਾ ਲਿਆ ਗਿਆ, ਤਦ 14 ਸਤੰਬਰ 1953 ਨੂੰ ਪਹਿਲੀ ਵਾਰ ਹਿੰਦੀ ਦਿਵਸ ਮਨਾਇਆ ਗਿਆ ਸੀ। ਉਨਾਂ ਕਿਹਾ ਕਿ ਹਿੰਦੀ ਸਾਰੇ ਭਾਰਤ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹਦੀ ਹੈ ਕਿਉਂਕਿ ਭਾਰਤ ਵਿੱਚ ਹਿੰਦੀ ਬੋਲਣ ਅਤੇ ਸਮਝਣ ਵਾਲੇ ਲੋਕ ਬਹੁਤ ਜ਼ਿਆਦਾ ਹਨ। ਇਸ ਮੌਕੇ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਸੌਂਪੇ ਗਏ।

Advertisement

Advertisement