ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਲੇਸ ’ਚ ਸ਼ਰਾਬ ਦੀਆਂ ਪੇਟੀਆਂ ਮਿਲਣ ਦੀ ਸ਼ਿਕਾਇਤ

10:17 AM Jun 02, 2024 IST

ਸਤਵਿੰਦਰ ਸਿੰਘ ਬਸਰਾ
ਲੁਧਿਆਣਾ, 1 ਜੂਨ
ਚੋਣਾਂ ਤੋਂ ਇੱਕ ਰਾਤ ਪਹਿਲਾਂ ਸਥਾਨਕ ਪੱਖੋਵਾਲ ਰੋਡ ’ਤੇ ਪੈਲੇਸ ਵਿੱਚੋਂ ਸ਼ਰਾਬ ਦੀਆਂ ਪੇਟੀਆਂ ਮਿਲਣ ’ਤੇ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਅਤੇ ਵਰਕਰਾਂ ਨੇ ਰੋਸ ਪ੍ਰਗਟਾਇਆ। ਮੌਕੇ ’ਤੇ ਪੁੱਜੇ ਵੜਿੰਗ ਨੇ ਜ਼ਿਲ੍ਹਾ ਚੋਣ ਅਧਿਕਾਰੀ ਤੇ ਪੁਲੀਸ ਕਮਿਸ਼ਨਰ ਨੂੰ ਫੋਨ ਕਰ ਕੇ ਇਸ ਸਬੰਧੀ ਸੂਚਨਾ ਦਿੱਤੀ। ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਨ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ ਪੈਲੇਸ ਵਿੱਚ ਮਹਿੰਗੀ ਸ਼ਰਾਬ ਦੀਆਂ 50 ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਰਾਜਾ ਵੜਿੰਗ ਨੇ ‘ਆਪ’ ਸਰਕਾਰ ਅਤੇ ਪੁਲੀਸ ’ਤੇ ਮਿਲੀਭੁਗਤ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜਾਂਚ ਦੌਰਾਨ ਸ਼ਰਾਬ ਦੀਆਂ 50 ਨਾਲੋਂ ਵੱਧ ਪੇਟੀਆਂ ਮਿਲੀਆਂ ਹਨ ਜਿਸ ਦੀ ਵਰਤੋਂ ਚੋਣਾਂ ਮੌਕੇ ਕੀਤੇ ਜਾਣ ਦਾ ਸ਼ੱਕ ਹੈ। ਦੂਜੇ ਪਾਸੇ ਏਸੀਪੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਕਿਸੇ ਨੇ ਕਾਂਗਰਸੀਆਂ ਨੂੰ ਸੂਚਨਾ ਦਿੱਤੀ ਸੀ ਕਿ ਪੱਖੋਵਾਲ ਰੋਡ ਦੇ ਪੈਲੇਸ ਵਿੱਚ ਚੋਣਾਂ ਵਿੱਚ ਲੋਕਾਂ ਨੂੰ ਵੰਡਣ ਲਈ ਸ਼ਰਾਬ ਰੱਖੀ ਹੋਈ ਹੈ। ਸੂਚਨਾ ਮਿਲਦਿਆਂ ਹੀ ਰਾਜਾ ਵੜਿੰਗ, ਭਾਰਤ ਭੂਸ਼ਨ ਆਸ਼ੂ ਅਤੇ ਕੁਲਦੀਪ ਵੈਦ ਮੌਕੇ ’ਤੇ ਪਹੁੰਚ ਗਏ ਪਰ ਇਸ ਪੈਲੇਸ ਦਾ ਗੇਟ ਬੰਦ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਨੂੰ ਸੂਚਿਤ ਕੀਤਾ। ਦੂਜੇ ਪਾਸੇ ਰਾਜਾ ਵੜਿੰਗ ਦਾ ਕਹਿਣਾ ਸੀ ਕਿ ਸ਼ਰਾਬ 50 ਪੇਟੀਆਂ ਤੋਂ ਵੱਧ ਸੀ। ਉਨ੍ਹਾਂ ਨੇ ਪੁਲੀਸ ਵੱਲੋਂ ਕਿਸੇ ਮੈਨੇਜਰ ’ਤੇ ਮਾਮਲਾ ਦਰਜ ਕਰਨ ਦੀ ਥਾਂ ਪੈਲੇਸ ਦੇ ਮਾਲਕ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਡੀਸੀ ਨੇ ਵੀ ਜਾਂਚ ਤੋਂ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

Advertisement

Advertisement