ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਮੀ ਖ਼ਿਲਾਫ਼ ਅਕਾਲ ਤਖ਼ਤ ’ਤੇ ਸ਼ਿਕਾਇਤ

07:21 AM Dec 18, 2024 IST
ਅਕਾਲ ਤਖ਼ਤ ਦੇ ਦਫ਼ਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਸ਼ਿਕਾਿੲਤ ਦਿੰਦੀਆਂ ਹੋਈਆਂ ਬੀਬੀਆਂ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਮਹਿਲਾ ਪ੍ਰਧਾਨ ਬੀਬੀ ਜਗੀਰ ਕੌਰ ਖ਼ਿਲਾਫ਼ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਦੀ ਸ਼ਿਕਾਇਤ ਰਸਮੀ ਤੌਰ ’ਤੇ ਅੱਜ ਅਕਾਲ ਤਖ਼ਤ ’ਤੇ ਪੁੱਜੀ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਸਿੱਖ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਹ ਸ਼ਿਕਾਇਤ ਅੱਜ ਇਥੇ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਔਰਤਾਂ, ਜਿਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਵੀ ਸ਼ਾਮਲ ਹਨ, ਵੱਲੋਂ ਦਿੱਤੀ ਗਈ। ਸ਼ਿਕਾਇਤ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਬੀਬੀ ਪਰਮਜੀਤ ਕੌਰ ਗੁਲਸ਼ਨ ਸਣੇ ਹੋਰ ਅਕਾਲੀ ਔਰਤ ਆਗੂ ਸ਼ਾਮਲ ਸਨ। ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਆਖਿਆ ਕਿ ਅਜਿਹੀ ਸ਼ਬਦਾਵਲੀ ਇਤਰਾਜ਼ਯੋਗ ਹੈ ਅਤੇ ਔਰਤ ਜਾਤੀ ਦਾ ਅਪਮਾਨ ਹੈ। ਇਸ ਮਾਮਲੇ ਵਿੱਚ ਸ੍ਰੀ ਧਾਮੀ ਨੂੰ ਨੈਤਿਕ ਆਧਾਰ ’ਤੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਅਸਤੀਫ਼ਾ ਲੈਣ ਲਈ ਵੀ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਸ ਮਾਮਲੇ ਵਿੱਚ ਮੁਆਫ਼ੀ ਮੰਗੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇੰਝ ਤਾਂ ਇਕ ਰੁਝਾਨ ਬਣ ਜਾਵੇਗਾ ਕਿ ਪਹਿਲਾਂ ਗਲਤੀ ਕਰੋ ਅਤੇ ਫਿਰ ਮੁਆਫ਼ੀ ਮੰਗ ਲਓ। ਬੀਬੀ ਕਿਰਨਜੋਤ ਕੌਰ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਖਿਆ ਕਿ ਸਿੱਖ ਮਰਿਆਦਾ ਅਨੁਸਾਰ ਇਸ ਮਾਮਲੇ ਵਿੱਚ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਅੱਜ ਸਾਬਕਾ ਵਿਧਾਇਕ ਸੁੱਚਾ ਸਿੰਘ ਛੋਟੇਪੁਰ ਨੇ ਵੀ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।

Advertisement

Advertisement