ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦੇ ਸਟਾਰ ਪ੍ਰਚਾਰਕਾਂ ਖ਼ਿਲਾਫ਼ ਸ਼ਿਕਾਇਤ

07:56 AM Apr 25, 2024 IST
ਮਾਨਸਾ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਮੰਗ ਪੱਤਰ ਸੌਂਪਦੇ ਹੋਏ ਆਗੂ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 24 ਅਪਰੈਲ
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗਿਰੀਰਾਜ ਵਰਗੇ ਸਟਾਰ ਪ੍ਰਚਾਰਕਾਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਫ਼ਿਰਕੂ ਅਤੇ ਭੜਕਾਊ ਭਾਸ਼ਣ ਦੇਣ ਖ਼ਿਲਾਫ਼ ਕਾਰਵਾਈ ਲਈ ਮੁੱਖ ਚੋਣ ਕਮਿਸ਼ਨਰ ਦੇ ਨਾਮ ਮਾਨਸਾ ਦੇ ਸਹਾਇਕ ਰਿਟਰਨਿੰਗ ਅਫ਼ਸਰ ਰਾਹੀਂ ਮੰਗ ਪੱਤਰ ਭੇਜਿਆ ਗਿਆ। ਆਇਸਾ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਂਨੰਦੀ ਅਤੇ ਇਨਕਲਾਬੀ ਨੌਜਵਾਨ ਸਭਾ ਦੇ ਆਗੂ ਗਗਨਦੀਪ ਸਿਰਸੀਵਾਲਾ ਨੇ ਕਿਹਾ ਕਿ 17ਵੀਂ ਲੋਕ ਸਭਾ ਚੋਣਾਂ ਦੀ ਸਮਾਂ ਸਾਰਨੀ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਬਾਰੇ ਧਰਮ ਜਾਂ ਜਾਤ ਦੇ ਨਾਮ ’ਤੇ ਵੋਟ ਨਾ ਮੰਗਣ, ਅਫ਼ਵਾਹ ਜਾਂ ਝੂਠਾ ਪ੍ਰਚਾਰ ਨਾ ਕਰਨ ਆਦਿ ਬਾਰੇ ਜਾਣਕਾਰੀ ਦਿੱਤੀ ਸੀ।
ਆਗੂਆਂ ਨੇ ਕਿਹਾ ਕਿ ਨਰਿੰਦਰ ਮੋਦੀ, ਯੂਪੀ ਦੇ ਮੁੱਖ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਗਿਰੀਰਾਜ ਕਿਸ਼ੋਰ ਸਣੇ ਭਾਜਪਾ ਦੇ ਹੋਰ ਪ੍ਰਚਾਰਕ ਅਤੇ ਉਮੀਦਵਾਰ ਆਪਣੀਆਂ ਚੋਣ ਰੈਲੀਆਂ ਵਿੱਚ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਬਾਰੇ ਤੇ ਮੁਸਲਿਮ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਅ ਰਹੇ ਹਨ।

Advertisement

Advertisement
Advertisement