For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਦੇ ਵਕੀਲ ਵੱਲੋਂ ਸੁਨੀਤਾ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ

09:10 AM Apr 06, 2024 IST
ਹਾਈ ਕੋਰਟ ਦੇ ਵਕੀਲ ਵੱਲੋਂ ਸੁਨੀਤਾ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਅਪਰੈਲ
ਦਿੱਲੀ ਹਾਈ ਕੋਰਟ ਦੇ ਵਕੀਲ ਵੈਭਵ ਸਿੰਘ ਨੇ ਰਾਊਜ਼ ਐਵੇਨਿਊ ਅਦਾਲਤ ਦੇ ਸਪੈਸ਼ਲ ਜੱਜ-ਸੀਬੀਆਈ ਦੀ ਕਾਰਵਾਈ ਨੂੰ ਕਥਿਤ ਤੌਰ ’ਤੇ ਰਿਕਾਰਡ ਕਰਨ ਤੇ ਸਰਕੂਲੇਸ਼ਨ ਕਰਨ ਲਈ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ 28 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਸ਼ਿਕਾਇਤ ’ਚ ‘ਆਪ’ ਕੌਂਸਲਰ ਪ੍ਰੋਮਿਲਾ ਗੁਪਤਾ, ਰਾਜਸਥਾਨ ਕਾਂਗਰਸ ਦੀ ਮੀਤ ਪ੍ਰਧਾਨ ਵਿਨੀਤਾ ਜੈਨ ਅਤੇ ਹੋਰ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਵੀ ਨਾਮਜ਼ਦ ਕੀਤਾ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਕਈ ਮੈਂਬਰਾਂ ਨੇ ਜਾਣਬੁੱਝ ਕੇ ਅਦਾਲਤੀ ਕਾਰਵਾਈ ਨੂੰ ਖ਼ਰਾਬ ਕਰਨ ਅਤੇ ਛੇੜਛਾੜ ਕਰਨ ਦੇ ਇਰਾਦੇ ਨਾਲ ਅਦਾਲਤੀ ਕਾਰਵਾਈ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਕੀਤੀ ਹੈ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰਸਾਰਿਤ ਕੀਤਾ। ਜ਼ਿਲ੍ਹਾ ਜੱਜ ਤੇ ਵਿਸ਼ੇਸ਼ ਸੀਬੀਆਈ ਜੱਜ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਸਿੰਘ ਨੇ ਕਿਹਾ ਕਿ ਆਡੀਓ/ਵੀਡੀਓ ਰਿਕਾਰਡਿੰਗ ਵਾਇਰਲ ਹੋ ਗਈ ਤੇ ਇਸ ਤੋਂ ਨਿਆਪਾਲਿਕਾ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਇਸ ਦੇਸ਼ ਦੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਪਾਰਟੀਆਂ ਦੀ ਡੂੰਘੀ ਸਾਜ਼ਿਸ਼ ਹੈ। ਵਕੀਲ ਨੇ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਜਾਣਬੁੱਝ ਕੇ ਉਲੰਘਣਾ ਕਰਨ ਲਈ ਸਾਰੇ ਵਿਅਕਤੀਆਂ ਤੇ ਰਾਜਨੀਤਿਕ ਪਾਰਟੀਆਂ ਵਿਰੁੱਧ ਢੁੱਕਵੀਂ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×