ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿੱਲ ਪ੍ਰਬੰਧਕਾਂ ਵੱਲੋਂ ਕਿਸਾਨਾਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ

10:27 AM Sep 21, 2024 IST

ਫਗਵਾੜਾ: ਗੰਨਾ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਲੈ ਕੇ ਇੱਥੇ ਕਿਸਾਨਾਂ ਵੱਲੋਂ ਧਰਨੇ ਤੋਂ ਬਾਅਦ ਮਿੱਲ ਦੇ ਗੇਟ ਨੂੰ ਤਾਲਾ ਲਗਾਉਣ ਦੇ ਮਾਮਲੇ ’ਚ ਮਿੱਲ ਪ੍ਰਬੰਧਕਾਂ ਨੇ ਵੀ ਹੁਣ ਸਖ਼ਤ ਰੁਖ਼ ਅਪਣਾ ਲਿਆ ਹੈ ਤੇ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਿਸਾਨਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਮਿੱਲ ਦੇ ਯੂਨਿਟ ਹੈੱਡ ਅਮਰੀਕ ਸਿੰਘ ਬੁੱਟਰ ਵੱਲੋਂ ਇਸ ਸਬੰਧ ’ਚ ਡੀਸੀ, ਐੱਸ.ਐੱਸ.ਪੀ., ਏਡੀਸੀ ਤੇ ਐੱਸਪੀ ਨੂੰ ਈ-ਮੇਲ ਰਾਹੀਂ ਲਿਖਤੀ ਸ਼ਿਕਾਇਤ ਭੇਜ ਕੇ ਮੰਗ ਕੀਤੀ ਗਈ ਹੈ ਕਿ ਮਿੱਲ ਦੇ ਗੇਟ ਨੂੰ ਜਬਰੀ ਤਾਲੇ ਲਗਾਉਣ, ਅਮਨ ਭੰਗ ਕਰਨ ਤੇ ਮਿੱਲ ਦੇ ਕੈਮਰੇ ਤੋੜਨ ਦੇ ਮਾਮਲੇ ’ਚ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਨਵੇਂ ਪ੍ਰਬੰਧਕਾਂ ਵੱਲ ਕਿਸਾਨਾਂ ਦਾ ਕੋਈ ਵੀ ਬਕਾਇਆ ਨਹੀਂ ਖੜ੍ਹਾ ਹੈ ਤੇ ਪੁਰਾਣੇ ਮਾਲਕਾਂ ਵੱਲ ਹੀ ਸਾਰੀ ਅਦਾਇਗੀ ਖੜ੍ਹੀ ਹੈ। -ਪੱਤਰ ਪ੍ਰੇਰਕ

Advertisement

Advertisement