ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਦੇ ਵਕੀਲ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸ਼ਿਕਾਇਤ

06:11 PM Jun 23, 2023 IST

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 12 ਜੂਨ

ਸੁਪਰੀਮ ਕੋਰਟ ਦੇ ਇੱਕ ਵਕੀਲ ਵਿਨੀਤ ਜਿੰਦਲ ਨੇ ‘ਅਤਿਵਾਦੀਆਂ’ ਅਤੇ ਬੱਬਰ ਖਾਲਸਾ ਜਥੇਬੰਦੀ ਦੀ ਤਾਰੀਫ਼ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਖ਼ਿਲਾਫ਼ ਦਿੱਲੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਿਨੀਤ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Advertisement

ਵਕੀਲ ਵਿਨੀਤ ਜਿੰਦਲ ਨੇ ਸ਼ਿਕਾਇਤ ਵਿੱਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਅਤਿਵਾਦੀ ਜਥੇਬੰਦੀ ਬੱਬਰ ਖਾਲਸਾ ਦੇ ਸੰਸਥਾਪਕ ਮਹਿੰਗਾ ਸਿੰਘ ਬੱਬਰ ਦੇ ਨਾਂ ਨਾਲ ਜਾਣੇ ਜਾਂਦੇ ਕੁਲਵੰਤ ਸਿੰਘ ਦੀ ਸ਼ਲਾਘਾ ਕਰਦਿਆਂ ਕੁਝ ਟਵੀਟ ਸਾਂਝੇ ਕੀਤੇ ਹਨ, ਜਦਕਿ ਇਨ੍ਹਾਂ ਦੋਵਾਂ ਨੂੰ ਅਤਿਵਾਦੀ ਅਤੇ ਅਤਿਵਾਦੀ ਜਥੇਬੰਦੀ ਐਲਾਨਿਆ ਗਿਆ ਹੈ। ਜਿੰਦਲ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸਿੱਖੀ ਦੇ ਸੰਤ ਕਿਹਾ ਹੈ। ਵਿਨੀਤ ਜਿੰਦਲ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ, ”ਅਸੀਂ ਜਾਣਦੇ ਹਾਂ ਕਿ ਉਨ੍ਹਾਂ ਨੇ ਸਾਡੇ ਦੇਸ਼ ਦੇ ਹਜ਼ਾਰਾਂ ਨਿਰਦੋਸ਼ ਨਾਗਰਿਕਾਂ ਨੂੰ ਮਾਰਿਆ ਹੈ।

ਇਹ ਕਾਰਵਾਈ ਇੱਕ ਅਪਰਾਧ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਨੇ ਜਾਣਬੁੱਝ ਕੇ ਅਤੇ ਬਦਨੀਤੀ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਭਾਈਚਾਰੇ ਨੂੰ ਇੱਕ-ਦੂਜੇ ਖ਼ਿਲਾਫ਼ ਭੜਕਾਉਣ ਦੇ ਇਰਾਦੇ ਨਾਲ ਇਹ ਟਵੀਟ ਕੀਤੇ।”

ਉਨ੍ਹਾਂ ਕਿਹਾ ਕਿ ਵੱਖ ਵੱਖ ਧਾਰਾਵਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਕਾਰਵਾਈ ਕੀਤੀ ਜਾਵੇ।

Advertisement