For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਖ਼ਿਲਾਫ਼ ਸ਼ਿਕਾਇਤ

07:37 AM Apr 13, 2024 IST
ਕਾਂਗਰਸ ਵੱਲੋਂ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਖ਼ਿਲਾਫ਼ ਸ਼ਿਕਾਇਤ
Advertisement

ਅਹਿਮਦਾਬਾਦ, 12 ਅਪਰੈਲ
ਕਾਂਗਰਸ ਨੇ ਅੱਜ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਸ਼ੰਕਰ ਚੌਧਰੀ ’ਤੇ ਭਾਜਪਾ ਲਈ ਚੋਣ ਪ੍ਰਚਾਰ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸ ਤਰਜਮਾਨ ਮਨੀਸ਼ ਦੋਸ਼ੀ ਨੇ 11 ਅਪਰੈਲ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਕਮਿਸ਼ਨ ਤੋਂ ਚੌਧਰੀ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਵਿਧਾਨਕ ਅਹੁਦਾ ਸੰਭਾਲਣ ਵਾਲਾ ਕੋਈ ਵੀ ਵਿਅਕਤੀ ਕਿਸੇ ਵੀ ਸਿਆਸੀ ਪਾਰਟੀ ਲਈ ਪ੍ਰਚਾਰ ਨਹੀਂ ਕਰ ਸਕਦਾ। ਦੋਸ਼ੀ ਨੇ ਦਾਅਵਾ ਕੀਤਾ ਕਿ ਚੌਧਰੀ ਨੇ ਬਨਾਸਕਾਂਠਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰੇਖਾ ਚੌਧਰੀ ਦੇ ਹੱਕ ਵਿੱਚ ਮੀਟਿੰਗ ਕੀਤੀ। ਦੋਸ਼ੀ ਨੇ ਸ਼ਿਕਾਇਤ ਵਿਚ ਕਿਹਾ, ‘‘ਸ਼ੰਕਰ ਚੌਧਰੀ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਕਿਸੇ ਉਮੀਦਵਾਰ ਲਈ ਪ੍ਰਚਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×