For the best experience, open
https://m.punjabitribuneonline.com
on your mobile browser.
Advertisement

ਕਾਂਗਰਸੀਆਂ ਵੱਲੋਂ ‘ਆਪ’ ਵਿਧਾਇਕ ਖਿਲਾਫ਼ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ

08:37 AM Mar 19, 2024 IST
ਕਾਂਗਰਸੀਆਂ ਵੱਲੋਂ ‘ਆਪ’ ਵਿਧਾਇਕ ਖਿਲਾਫ਼ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ
‘ਆਪ’ ਵਿਧਾਇਕ ਖਿਲਾਫ ਸ਼ਿਕਾਇਤ ਦਿੰਦੇ ਹੋਏ ਕਾਂਗਰਸੀ ਆਗੂ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਮਾਰਚ
ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੁਰਾਣੇ ਨਜ਼ਦੀਕੀ ਸਾਥੀ ਤੇ ਪੱਛਮੀ ਹਲਕੇ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੇ ਵਿਚਕਾਰ ਵਿਵਾਦ ਵੱਧਦਾ ਜਾ ਰਿਹਾ ਹੈ। ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੇ ਖਿਲਾਫ਼ ਸ਼ਹਿਰ ਦੇ ਕਾਂਗਰਸੀਆਂ ਨੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਜਲਦੀ ਤੋਂ ਜਲਦੀ ਇਸ ਮਾਮਲੇ ’ਚ ਕਾਰਵਾਈ ਦੀ ਮੰਗ ਕੀਤੀ ਹੈ।
‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਨੇ ਦੋਸ਼ ਲਾਇਆ ਸੀ ਕਿ ਲੋਕ ਸਭਾ ਮੈਂਬਰ ਬਿੱਟੂ ਦਸਤਾਰ ਦੀ ਫਿਫਟੀ ਕੱਢ ਕੇ ਉਸ ਨੂੰ ਰੀਬਨ ਬਣਾ ਲੈਂਦੇ ਹਨ ਅਤੇ ਉਸ ਨੂੰ ਕੱਟ ਕੇ ਉਦਾਘਟਨ ਕਰਨ ਪੁੱਜ ਜਾਂਦੇ ਹਨ। ‘ਆਪ’ ਵਿਧਾਇਕ ਦੇ ਇਸ ਬਿਆਨ ਤੋਂ ਬਾਅਦ ਕਾਂਗਰਸੀਆਂ ਨੇ ਇਸ ਨੂੰ ਧਾਰਮਿਕ ਮੁੱਦਾ ਬਣਾ ਦਿੱਤਾ ਅਤੇ ਦੋਸ਼ ਲਾਇਆ ਕਿ ਵਿਧਾਇਕ ਗੋਗੀ ਨੇ ਦਸਤਾਰ ਦੀ ਬੇਅਦਬੀ ਕੀਤੀ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਵੀ ਮਾਮਲੇ ਦੀ ਜਾਂਚ ਤੋਂ ਬਾਅਦ ਕਾਰਵਾਈ ਦਾ ਭਰੋਸਾ ਦੇ ਕੇ ਕਾਂਗਰਸੀਆਂ ਨੂੰ ਤੋਰ ਦਿੱਤਾ। ਕਾਰਕਸ ਪਲਾਂਟ ਨੂੰ ਤਾਲਾ ਲਾਉਣ ਤੋਂ ਬਾਅਦ ਨਗਰ ਨਿਗਮ ਮੁੱਖ ਦਫ਼ਤਰ ਨੂੰ ਤਾਲਾ ਲਾਉਣ ਅਤੇ ਉਸ ਤੋਂ ਬਾਅਦ ਸ਼ਹਿਰ ਦੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਿੱਚ ਜਵਾਬੀ ਹਮਲੇ ਕਾਫ਼ੀ ਤੇਜ਼ ਹੋ ਗਏ ਸਨ। ਗੁਰਪ੍ਰੀਤ ਗੋਗੀ ਨੇ ਇਹ ਤੱਕ ਆਖ ਦਿੱਤਾ ਸੀ ਕਿ ਬਿੱਟੂ ਇੱਕ ਬੱਚਾ ਹੈ, ਜੋ ਬਿਨਾਂ ਸੋਚੇ ਸਮਝੇ ਉਦਘਾਟਨ ਕਰਨ ਲਈ ਪੁੱਜ ਜਾਂਦਾ ਹੈ। ਇਸ ਦੌਰਾਨ ਗੁਰਪ੍ਰੀਤ ਗੋਗੀ ਨੇ ਬਿਆਨ ਦਿੱਤਾ ਸੀ ਕਿ ਉਹ ਆਪਸੀ ਦਸਤਾਰ ਦੀ ਫਿਫਟੀ ਕੱਢ ਕੇ ਉਸ ਦਾ ਰੀਬਨ ਬਣਾ ਕੇ ਉਸ ਨੂੰ ਹੀ ਕੱਟ ਕੇ ਉਦਘਾਟਨ ਕਰ ਦਿੰਦੇ ਹਨ। ਉਸ ਨੂੰ ਅਜਿਹੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦਆਂ ਅਤੇ ਸ਼ਹਿਰ ਦਾ ਮਾਹੌਲ ਖਰਾਬ ਨਹੀਂ ਕਰਨਾ ਚਾਹੀਦਾ।
ਦਸਤਾਰ ’ਚੋਂ ਫਿਫਟੀ ਕੱਢਣ ਵਾਲੀ ਗੱਲ ਨੂੰ ਕਾਂਗਰਸੀਆਂ ਨੇ ਬੇਅਦਬੀ ਦੱਸਦਿਆਂ ਇਸ ਖਿਲਾਫ਼ ਸ਼ਿਕਾਇਤ ਕੀਤੀ ਹੈ। ਕਾਂਗਰਸੀਆਂ ਨੇ ਦੋਸ਼ ਲਾਇਆ ਕਿ ਵਿਧਾਇਕ ਗੁਰਪ੍ਰੀਤ ਗੋਗੀ ਸੱਤਾ ਦੇ ਨਸ਼ੇ ’ਚ ਆ ਕੇ ਬੇਤੁੱਕੇ ਬਿਆਨ ਦੇਣ ’ਚ ਲੱਗੇ ਹਨ, ਜਿਸ ਨਾਲ ਉਹ ਕਿਸੇ ਧਰਮ ਦੀ ਵੀ ਇੱਜ਼ਤ ਨਹੀਂ ਕਰ ਰਹੇ ਅਤੇ ਫਾਲਤੂ ਬਿਆਨ ਦੇ ਰਹੇ ਹਨ।

Advertisement

Advertisement
Author Image

Advertisement
Advertisement
×