ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰ ਦੀ ਸ਼ਿਕਾਇਤ

09:01 AM May 27, 2024 IST
ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੰਦੇ ਹੋਏ ਅਕਾਲੀ ਦਲ ਦੇ ਆਗੂ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 26 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਚੋਣ ਏਜੰਟ ਕੈਪਟਨ ਖੁਸ਼ਵੰਤ ਸਿੰਘ ਨੇ ਮੁਹਾਲੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਦੀ ਧੱਕੇਸ਼ਾਹੀ ਖ਼ਿਲਾਫ਼ ਸੰਯੁਕਤ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ 26 ਮਈ ਨੂੰ ਮੁਹਾਲੀ ਦੇ ਫੇਜ਼-11 ਵਿੱਚ ਚੋਣ ਰੈਲੀ ਕਰਨ ਦੀ ਇਜਾਜ਼ਤ ਲਈ ਸੀ। ਇਸ ਸਬੰਧੀ ਨਗਰ ਨਿਗਮ ਤੋਂ ਐੱਨਓਸੀ ਲੈਣ ਲਈ ਬਣਦੀ ਫੀਸ 2250 ਰੁਪਏ ਵੀ ਜਮ੍ਹਾਂ ਕਰਵਾਈ ਗਈ ਸੀ, ਪਰ ਕਾਂਗਰਸੀ ਵਰਕਰ ਕਥਿਤ ਧੱਕੇਸ਼ਾਹੀ ਤਹਿਤ ਅਕਾਲੀ ਦਲ ਦੀ ਮਨਜ਼ੂਰਸ਼ੁਦਾ ਥਾਂ ’ਤੇ ਟੈਂਟ ਲਗਾਉਣ ਲੱਗ ਗਏ, ਇਸ ਸਬੰਧੀ ਲਿਖਤੀ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ।
ਕੈਪਟਨ ਖੁਸ਼ਵੰਤ ਸਿੰਘ ਨੇ ਚੋਣ ਕਮਿਸ਼ਨ ਤੋਂ ਸਹਾਇਕ ਰਿਟਰਨਿੰਗ ਅਫ਼ਸਰ ਦੀ ਧੱਕੇਸ਼ਾਹੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਆਰਓ ਵੱਲੋਂ ਅਕਾਲੀ ਦਲ ਦੀ ਰੈਲੀ ਰੱਦ ਕਰ ਦਿੱਤੀ ਗਈ ਪਰ ਕਾਂਗਰਸ ਦੀ ਰੈਲੀ ਅੱਜ ਉੱਥੇ ਹੋ ਰਹੀ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਨਿੱਜੀ ਦਖ਼ਲ ਦੇ ਕੇ ਰਿਟਰਨਿੰਗ ਅਫ਼ਸਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਿਰੁੱਧ ਵੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਕਰਦਿਆਂ ਕੁਝ ਮੁਲਾਜ਼ਮਾਂ ਦੀ ਬਦਲੀ ਕਰਨ ਦੀ ਵੀ ਸ਼ਿਕਾਇਤ ਕੀਤੀ ਹੈ। ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਭੁੱਲਰ, ਐੱਸਜੀਪੀਸੀ ਮੈਂਬਰ ਹਰਜਿੰਦਰ ਕੌਰ ਵੀ ਮੌਜੂਦ ਸਨ।

Advertisement

Advertisement
Advertisement