For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਨੱਢਾ ਤੇ ਹੋਰਾਂ ਖ਼ਿਲਾਫ਼ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ

07:00 AM May 06, 2024 IST
ਕਾਂਗਰਸ ਵੱਲੋਂ ਨੱਢਾ ਤੇ ਹੋਰਾਂ ਖ਼ਿਲਾਫ਼ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ
Advertisement

ਬੰਗਲੂਰੂ: ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੇ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਸਬੰਧੀ ਅੱਜ ਇੱਥੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਖ਼ਿਲਾਫ਼ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪ੍ਰਦੇਸ਼ ਕਾਂਗਰਸ ਨੇ ਦੋਸ਼ ਲਾਇਆ ਕਿ ਸੋਸ਼ਲ ਮੀਡੀਆ ’ਤੇ ਭਾਜਪਾ ਤਰਫ਼ੋਂ ਪੋਸਟ ਕੀਤੀ ਗਈ ਇੱਕ ਵੀਡੀਓ ਵਿੱਚ ਐੱਸਸੀ ਅਤੇ ਐੱਸਟੀ ਭਾਈਚਾਰੇ ਦੇ ਮੈਂਬਰਾਂ ਨੂੰ ਇੱਕ ਵਿਸ਼ੇਸ਼ ਉਮੀਦਵਾਰ ਨੂੰ ਵੋਟ ਨਾ ਦੇਣ ਲਈ ਡਰਾਇਆ ਧਮਕਾਇਆ ਗਿਆ ਹੈ। ਕਾਂਗਰਸ ਨੇ ਕਰਨਾਟਕ ਦੇ ਮੁੱਖ ਚੋਣ ਅਧਿਕਾਰੀ ਨੂੰ ਦਿੱਤੀ ਸ਼ਿਕਾਇਤ ਵਿੱਚ ਪ੍ਰਦੇਸ਼ ਭਾਜਪਾ ਦੇ ਅਧਿਕਾਰਕ ਅਕਾਊਂਟ ਤੋਂ ਚਾਰ ਮਈ ਨੂੰ ਸ਼ਾਮ ਕਰੀਬ ਸਾਢੇ ਪੰਜ ਵਜੇ ‘ਐਕਸ’ ਉੱਤੇ ਸਾਂਝੀ ਕੀਤੀ ਗਈ ਇੱਕ ਵੀਡੀਓ ਦਾ ਜ਼ਿਕਰ ਕੀਤਾ ਹੈ। ਇਹ ਅਕਾਊਂਟ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪ੍ਰਦੇਸ਼ ਪ੍ਰਧਾਨ ਬੀਵਾਈ ਵਿਜੇਂਦਰ ਦੇ ਨਿਰਦੇਸ਼ ’ਤੇ ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਚਲਾਉਂਦੇ ਹਨ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×