ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ ’ਚ ਬੇਨਿਯਮੀਆਂ ਦੇ ਦੋਸ਼ ਤਹਿਤ ਸ਼ਿਕਾਇਤ

11:09 AM Oct 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਅਕਤੂਬਰ
ਪੱਖੋਵਾਲ ਰੋਡ ਮੋਤੀ ਬਾਗ ਗ੍ਰਾਮ ਪੰਚਾਇਤ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਨੇ ਚੋਣ ਅਮਲ ਵਿੱਚ ਬੇਨਿਯਮੀਆਂ ਹੋਣ ਦਾ ਦੋਸ਼ ਲਾਇਆ ਹੈ। ਗ੍ਰਾਮ ਪੰਚਾਇਤ ਮੋਤੀ ਬਾਗ ਇਲਾਕੇ ਵਿੱਚ ਚੋਣ ਲੜਨ ਵਾਲੇ ਸ਼ਿਵ ਸੈਨਾ ਆਗੂ ਨਿਤਿਨ ਢੰਡ ਸਣੇ ਹੋਰਨਾਂ ਉਮੀਦਵਾਰਾਂ ਨੇ ਅੱਜ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਸ਼ਿਕਾਇਤ ਦੇ ਕੇ ਰੋਸ ਜਤਾਇਆ ਹੈ ਕਿ ਚੋਣ ਅਮਲੇ ਵੱਲੋਂ ਵੋਟਾਂ ਪਵਾਉਣ ਮੌਕੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਸ਼ਿਕਾਇਤ ਕਰਤਾਵਾਂ ਨੇ ਪੁਲੀਸ ਕਮਿਸ਼ਨਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪੁਲੀਸ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਜਾਂਚ ਦਾ ਭਰੋਸਾ ਦਿੱਤਾ ਹੈ। ਨਿਤਿਨ ਨੇ ਦੱਸਿਆ ਕਿ ਉਹ ਬਤੌਰ ਸਰਪੰਚ ਤੇ ਬਾਕੀ ਦੇ ਸਾਥੀ ਪੰਚ ਉਮੀਦਵਾਰ ਵਜੋਂ ਖੜ੍ਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੋਤੀ ਬਾਗ ਗ੍ਰਾਮ ਪੰਚਾਇਤ ਵਿੱਚ ਵੋਟਾਂਦੀ ਗਿਣਤੀ ਸਹੀ ਢੰਗ ਨਾਲ ਨਹੀਂ ਕੀਤੀ ਗਈ। ਇਲਾਕੇ ਵਿੱਚ ਚਾਰ ਬੂਥ ਸਨ, ਜਿਨ੍ਹਾਂ ’ਚ ਵੋਟਿੰਗ ਖਤਮ ਹੋਣ ਮਗਰੋਂ ਮੌਜੂਦਾ ਅਧਿਕਾਰੀ ਤੇ ਕਾਊਂਟਿੰਗ ਅਫ਼ਸਰ ਨੇ 6 ਵਜੇ ਤੱਕ ਕਿਸੇ ਉਮੀਦਵਾਰ ਨੂੰ ਅੰਦਰ ਨਹੀਂ ਜਾਣ ਦਿੱਤਾ ਤੇ ਗਿਣਤੀ ਮੌਕੇ ਦੀ ਵੀਡੀਓਗ੍ਰਾਫ਼ੀ ਵੀ ਨਹੀਂ ਕੀਤੀ ਗਈ। ਜਦੋਂ ਦੁਬਾਰਾ ਗਿਣਤੀ ਕਰਨ ਦੀ ਮੰਗ ਕੀਤੀ ਗਈ ਤਾਂ ਸਟਾਫ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਸਗੋਂ ਉਨ੍ਹਾਂ ਨੂੰ ਧਮਕੀਆਂ ਦੇ ਕੇ ਬਾਹਰ ਕੱਢ ਦਿੱਤਾ। ਨਿਤਿਨ ਨੇ ਦੋਸ਼ ਲਾਇਆ ਕਿ ਉਥੇ ਕੁਝ ਲੋਕ ਜਾਅਲੀ ਵੋਟਾਂ ਪਾ ਰਹੇ ਸਨ। ਉਨ੍ਹਾਂ ਨੂੰ ਕਾਬੂ ਕਰਕੇ ਉਥੇ ਮੌਜੂਦ ਸਟਾਫ਼ ਦੇ ਹਵਾਲੇ ਕਰ ਦਿੱਤਾ ਗਿਆ, ਪਰ ਸਟਾਫ਼ ਨੇ ਬਿਨਾਂ ਕੋਈ ਕਾਰਵਾਈ ਕੀਤੇ ਉਕਤ ਲੋਕਾਂ ਨੂੰ ਛੱਡ ਦਿੱਤਾ। ਨੀਤਿਨ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਧੱਕੇਸ਼ਾਹੀ ਤੇ ਧਾਂਦਲੀ ਕੀਤੀ ਗਈ ਹੈ। ਜਿਹੜਾ ਉਮੀਦਵਾਰ ਚੋਣ ਜਿੱਤਿਆ ਹੈ, ਉਸ ਨੂੰ ਸਰਕਾਰ ਦਾ ਸਮਰਥਨ ਹਾਸਲ ਸੀ।

Advertisement

Advertisement