ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਰਿਆਨੀ ਦੀਆਂ ਦੁਕਾਨਾਂ ਅਤੇ ਬੇਕਰੀ ਮਾਲਕਾਂ ਖ਼ਿਲਾਫ਼ ਸਿਵਲ ਸਰਜਨ ਕੋਲ ਸ਼ਿਕਾਇਤ

07:56 AM Aug 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਗਸਤ
ਥੋੜ੍ਹੇ ਸਮੇਂ ਵਿੱਚ ਹੀ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਖੁੱਲ੍ਹੀਆਂ ਬਿਰਿਆਨੀ ਦੀਆਂ ਦੁਕਾਨਾਂ ਅਤੇ ਸ਼ਾਕਾਹਾਰੀ ਕੇਕ ਬਣਾਉਣ ਵਾਲੀ ਬੇਕਰੀ ਵਿੱਚ ਅੰਡਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਦੇ ਮੈਂਬਰਾਂ ਨੇ ਅੱਜ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਿਪੁਦਮਨ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਸ਼ਿਕਾਇਤ ਕਰਨ ਦੇ ਨਾਲ ਮੰਗ ਪੱਤਰ ਵੀ ਦਿੱਤੇ। ਸ਼ਿਵ ਸੈਨਾ ਆਗੂਆਂ ਨੇ ਕੁਝ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਇਸ ਮਾਮਲੇ ਵਿੱਚ ਸ਼ਿਕਾਇਤ ਅਤੇ ਮੰਗ ਪੱਤਰ ਵੀ ਦਿੱਤਾ ਸੀ ਜਿਨ੍ਹਾਂ ਕਾਰਵਾਈ ਦਾ ਭਰੋਸਾ ਦਿੱਤਾ ਸੀ ਅਤੇ ਸਿਵਲ ਸਰਜਨ ਨੇ ਵੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਸ਼ਿਵ ਸੈਨਾ ਆਗੂ ਚੰਦਰਕਾਂਤ ਚੱਢਾ, ਗੌਤਮ ਸੂਦ ਅਤੇ ਨਿਤਿਨ ਘੰਡ ਨੇ ਦੱਸਿਆ ਕਿ ਸ਼ਹਿਰ ’ਚ ਖੁੱਲ੍ਹੇ ਹੈਦਰਾਬਾਦੀ, ਮੁਰਾਦਾਬਾਦੀ ਬਿਰਿਆਨੀ ਦੇ ਢਾਬਿਆਂ ’ਚ ਲੋਕਾਂ ਨੂੰ ਬਿਰਿਆਨੀ ਦੇ ਨਾਂ ’ਤੇ ਹਲਾਲ ਮੀਟ ਪਰੋਸਿਆ ਜਾ ਰਿਹਾ ਹੈ ਜਿਸ ਦਾ ਮੁੱਖ ਕਾਰਨ ਢਾਬਿਆਂ ਦੇ ਬਾਹਰ ਹਲਾਲ ਫੂਡ ਬੋਰਡਾਂ ਨਾ ਲੱਗੇ ਹੋਣਾ ਹੈ। ਇਸ ਦੇ ਨਾਲ ਹੀ ਕੈਲਾਸ਼ ਸਿਨੇਮਾ ਚੌਕ ਨੇੜੇ ਸਥਿਤ ਇੱਕ ਬੇਕਰੀ ਦੇ ਮਾਲਕਾਂ ਖਿਲਾਫ਼ ਇੱਕ ਸ਼ਿਕਾਇਤ ਪੱਤਰ ਦਿੱਤਾ ਗਿਆ। ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਬੇਕਰੀ ਦੇ ਮਾਲਕਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ। ਇਸ ਦੀ ਜਾਂਚ ਜ਼ਰੂਰ ਕੀਤੀ ਜਾਵੇਗੀ ਅਤੇ ਜੇ ਕੁਝ ਗਲਤ ਮਿਲਿਆ ਤਾਂ ਕਾਰਵਾਈ ਕੀਤੀ ਜਾਵੇਗੀ।

Advertisement

Advertisement