For the best experience, open
https://m.punjabitribuneonline.com
on your mobile browser.
Advertisement

ਰੁਲਦੂ ਸਿੰਘ ਬਾਰੇ ਵਾਇਰਲ ਵੀਡੀਓ ਮਾਮਲੇ ’ਚ ਐੱਸਐੱਸਪੀ ਕੋਲ ਸ਼ਿਕਾਇਤ

07:42 AM May 10, 2024 IST
ਰੁਲਦੂ ਸਿੰਘ ਬਾਰੇ ਵਾਇਰਲ ਵੀਡੀਓ ਮਾਮਲੇ ’ਚ ਐੱਸਐੱਸਪੀ ਕੋਲ ਸ਼ਿਕਾਇਤ
Advertisement

ਪੱਤਰ ਪ੍ਰੇਰਕ
ਮਾਨਸਾ, 9 ਮਈ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਬਾਰੇ ਸੋਸ਼ਲ ਮੀਡੀਆ ’ਤੇ ਝੂਠੀ ਵੀਡੀਓ ਵਾਇਰਲ ਕਰਨ ਅਤੇ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਖ਼ਿਲਾਫ਼ ਅੱਜ ਇਥੇ ਇਕ ਵਫ਼ਦ ਨੇ ਐੱਸਐੱਸਪੀ ਮਾਨਸਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਫ਼ਦ ਨੇ ਭਾਜਪਾ ਦੇ ਆਈਟੀ ਸੈੱਲ ਖ਼ਿਲਾਫ਼ ਲਿਖਤੀ ਸ਼ਿਕਾਇਤ ਦੇ ਕੇ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸੀਪੀਆਈ (ਐੱਮਐੱਲ) ਲਿਬਰੇਸ਼ਨ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਦੀ ਅਗਵਾਈ ਵਿਚ ਐੱਸਐੱਸਪੀ ਨੂੰ ਮਿਲੇ ਇਸ ਵਫਦ ’ਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਕਰਨੈਲ ਸਿੰਘ, ਸੁਰਿੰਦਰ ਪਾਲ ਸ਼ਰਮਾ ਆਦਿ ਸ਼ਾਮਲ ਸਨ। ਲਿਖਤੀ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਇਨ੍ਹਾਂ ਲੋਕਾਂ ਨੇ ਕਿਸਾਨ ਆਗੂ ਰੁਲਦੂ ਸਿੰਘ ਵੱਲੋਂ ਕਿਸਾਨ ਮੋਰਚੇ ਦੇ ਪੈਸੇ ਦੀ ਹੇਰਾਫੇਰੀ ਕਰ ਕੇ ਕਰਨਾਲ ਨੇੜੇ ਇਕ ਕਰੋੜ ਦੀ ਕੀਮਤ ਦਾ ਹੋਟਲ ਉਸਾਰਨ ਦੀ ਝੂਠੀ ਵੀਡੀਓ ਵਾਇਰਲ ਕੀਤੀ ਹੈ ਅਤੇ ਕਿਸਾਨ ਆਗੂ ਦੀ ਸਾਖ ਨੂੰ ਗਿਣ-ਮਿਥ ਕੇ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਕੀਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×