For the best experience, open
https://m.punjabitribuneonline.com
on your mobile browser.
Advertisement

ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ 4650 ਸਹਿਜ ਪਾਠ ਸੰਪੂਰਨ

07:36 AM Apr 11, 2024 IST
ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ 4650 ਸਹਿਜ ਪਾਠ ਸੰਪੂਰਨ
ਸੰਗਤ ਨੂੰ ਸੰਬੋਧਨ ਕਰਦੇ ਹੋਏ ਭਾਈ ਸਤਨਾਮ ਸਿੰਘ ਸਲੋਪੁਰੀ। -ਫੋਟੋ: ਸੱਤੀ
Advertisement

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 10 ਅਪਰੈਲ
ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਵਿਸਾਖੀ ਦੇ ਸ਼ੁੱਭ ਦਿਹਾੜੇ ’ਤੇ ਸ੍ਰੀ ਸਹਿਜ ਪਾਠ ਸੇਵਾ ਲਹਿਰ ਮਾਲਵਾ ਜ਼ੋਨ ਵੱਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਗਤ ਅਤੇ ਵਿਦਿਆਰਥੀਆਂ ਵੱਲੋਂ ਜਿੱਥੇ 4650 ਦੇ ਕਰੀਬ ਸਹਿਜ ਪਾਠ ਸੰਪੂਰਨ ਕੀਤੇ ਗਏ, ਉੱਥੇ ਹੀ ਮੁੜ 4020 ਸਹਿਜ ਪਾਠ ਆਰੰਭ ਕੀਤੇ ਗਏ ਹਨ। ਇਸ ਮੌਕੇ ਅਕਾਲ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਭੁਪਿੰਦਰ ਸਿੰਘ ਗਰੇਵਾਲ, ਸਹਿਜ ਪਾਠ ਸੇਵਾ ਦੇ ਆਗੂ ਸਤਨਾਮ ਸਿੰਘ ਸਲੋਪੁਰੀ, ਭਾਈ ਅੰਮ੍ਰਿਤਪਾਲ ਸਿੰਘ ਪੱਖੋ, ਜਗਜੀਤ ਸਿੰਘ ਪਟਿਆਲਾ, ਗੁਰਮਤਿ ਕਾਲਜ ਦੇ ਡਾਇਰੈਕਟਰ ਡਾ. ਗੁਰਵੀਰ ਸਿੰਘ ਸੋਹੀ ਨੇ ਸਹਿਜ ਪਾਠ ਸੰਪੂਰਨ ਕਰਨ ਵਾਲੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਭਾਈ ਸਤਨਾਮ ਸਿੰਘ ਸਲ੍ਹੋਪੁਰੀ ਤੋਂ ਇਲਾਵਾ ਸ੍ਰੀ ਸਹਿਜ ਪਾਠ ਟੀਮ ਤੇ ਹੋਰ ਪਤਵੰਤਿਆਂ ਦਾ ਅਕਾਲ ਕੌਂਸਲ ਵੱਲੋਂ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਨੌਵੇਂ ਪਾਤਸ਼ਾਹ ਦੇ ਸਲੋਕ ਪੜ੍ਹਨ ਉਪਰੰਤ ਭੋਗ ਪਾਏ ਗਏ ਅਤੇ ਨਵੀਆਂ ਸੰਗਤਾਂ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਕੌਂਸਲ ਮੈਂਬਰਾਂ ਤੋਂ ਇਲਾਵਾ ਡਾ. ਗੁਰਦੀਪ ਸਿੰਘ, ਸਹਿਜ ਪਾਠ ਸੇਵਾ ਲਹਿਰ ਮਾਲਵਾ ਜ਼ੋਨ ਟੀਮ ਦੇ ਵੱਡੀ ਗਿਣਤੀ ਵਿੱਚ ਸੇਵਾਦਾਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×