ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੈਗਾਬੈਲਿਨ ਦਵਾਈ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ

09:19 AM Sep 03, 2023 IST

ਪੱਤਰ ਪ੍ਰੇਰਕ
ਬਠਿੰਡਾ, 2 ਸਤੰਬਰ
ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹੇ ਵਿੱਚ ਪ੍ਰੈਗਾਬੈਲਿਨ 75 ਐੱਮਜੀ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇ।ਇਹ ਹੁਕਮ ਸਿਵਲ ਸਰਜਨ ਬਠਿੰਡਾ ਦੇ ਪੱਤਰ ’ਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਇਹ ਦਵਾਈ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਹ ਹੁਕਮ 31 ਸਤੰਬਰ 2023 ਤੱਕ ਲਾਗੂ ਰਹੇਗਾ।0

Advertisement

Advertisement