ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਸਿੰਘ ਬਾਦਲ ਦੀ ਤਨਖਾਹ ਵਜੋਂ ਲਾਈ ਸੇਵਾ ਮੁਕੰਮਲ

06:10 PM Dec 12, 2024 IST

ਗੁਰਸੇਵਕ ਸਿੰਘ ਪ੍ਰੀਤ

Advertisement

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ
ਸ੍ਰੀ ਅਕਾਲ ਤਖਤ ਵੱਲੋਂ ਲਾਈ ਤਨਖਾਹ ਰੂਪੀ ਸਜ਼ਾ ਦੇ ਆਖਰੀ ਦਿਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚਾਲੀ ਮੁਕਤਿਆਂ ਅਤੇ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਸੇਵਾ ਕੀਤੀ। ਉਨ੍ਹਾਂ ਸਵੇਰ 9 ਵਜੇ ਤੋਂ ਦੋ ਘੰਟੇ ਵਾਸਤੇ ਪਹਿਰੇਦਾਰ ਦੀ ਸੇਵਾ ਕੀਤੀ। ਉਸ ਤੋਂ ਬਾਅਦ 10 ਤੋਂ 11 ਵਜੇ ਤੱਕ ਕੀਰਤਨ ਸਰਵਣ ਕੀਤਾ ਅਤੇ ਫਿਰ 11 ਤੋਂ 12 ਵਜੇ ਤੱਕ ਲੰਗਰ ਵਿੱਚ ਭਾਂਡੇ ਮਾਂਜੇ। ਇਸੇ ਤਰ੍ਹਾਂ ਸ਼ੋ੍ਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਨੇ ਵੀ ਗੁਰਦੁਆਰਾ ਸਾਹਿਬ ’ਚ ਸੇਵਾ ਕੀਤੀ। ਇਸ ਮੌਕੇ ਮੁਕਤਸਰ ਤੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੰਮੇਵਾਲੀ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਅਤੇ ਹੋਰ ਸਥਾਨਕ ਆਗੂਆਂ ਨੇ ਵੀ ਸੇਵਾ ਕੀਤੀ। ਸੁਖਬੀਰ ਸਿੰਘ ਬਾਦਲ ਨੂੰ ਮਿਲਣ ਵਾਸਤੇ ਵੱਡੀ ਗਿਣਤੀ ’ਚ ਅਕਾਲੀ ਸਮਰਥਕ ਵੀ ਪੁੱਜੇ ਪਰ ਪੁਲੀਸ ਦੀ ਸਖਤੀ ਕਾਰਨ ਉਨ੍ਹਾਂ ਦੀ ਬਾਦਲ ਤੱਕ ਪਹੁੰਚ ਸੰਭਵ ਨਹੀਂ ਹੋ ਸਕੀ। ਪੁਲੀਸ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਨਾਕਿਆਂ ’ਤੇ ਸਖਤ ਨਾਕਾਬੰਦੀ ਕੀਤੀ ਸੀ। ਗੁਰਦੁਆਰਾ ਸ਼ਹੀਦ ਗੰਜ ਦਾ ਰਸਤਾ ਵਾਹਨਾਂ ਲਈ ਬੰਦ ਸੀ ਜਿਸ ਕਰਕੇ ਲੋਕ ਖੱਜਲ ਖੁਆਰ ਹੋਏ। ਪੱਤਰਕਾਰਾਂ ਵਾਸਤੇ ਖਾਸ ਥਾਂ ਨਿਸਚਿਤ ਕੀਤੀ ਗਈ ਸੀ।

ਸਜ਼ਾ ਹੋਈ ਪੂਰੀ, ਭਲਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਾਉਣਗੇ ਅਰਦਾਸ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਹੋਰ ਲੀਡਰਸ਼ਿਪ ਨੂੰ ਲਾਈ ਗਈ ਧਾਰਮਿਕ ਸਜ਼ਾ ਤਹਿਤ ਲਗਾਈ ਗਈ ਸੇਵਾ ਦਾ ਆਖਰੀ ਪੜਾਅ ਸ਼੍ਰੀ ਮੁਕਤਸਰ ਸਾਹਿਬ ਵਿਖੇ 12 ਦਸੰਬਰ ਨੂੰ ਮੁਕੰਮਲ ਹੋ ਗਿਆ ਹੈ। ਸੁਖਬੀਰ ਬਾਦਲ ਇੱਥੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚਣਗੇ ਜਿਥੇ ਭਲਕੇ 13 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਦੀ ਦੇਗ ਉਪਰੰਤ ਅਰਦਾਸ ਕਰਵਾਈ ਜਾਵੇਗੀ। ਅਰਦਾਸ ਕਰ ਕੇ ਆਪਣੀ ਸੇਵਾ ਦੀ ਸਮਾਪਤੀ ਕਰਨਗੇ।

Advertisement

Advertisement