ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ

08:05 AM Aug 30, 2024 IST
ਸਮਾਗਮ ਮੌਕੇ ਢਾਡੀ ਜਥਾ ਵਾਰਾਂ ਪੇਸ਼ ਕਰਦਾ ਹੋਇਆ। -ਫੋਟੋ: ਸੋਢੀ

ਮੁਹਾਲੀ

Advertisement

ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਜਸਵੰਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ ਦੇ ਢਾਡੀ ਜਥੇ ਨੇ ਸੰਗਤ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਦੇ ਪ੍ਰਸੰਗ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਗੁਰੂ ਕੀ ਕਾਂਸ਼ੀ-ਸਾਬੋ ਕੀ ਤਲਵੰਡੀ ਵਿਖੇ ਭਾਈ ਮਨੀ ਸਿੰਘ ਪਾਸੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਬਾਣੀ ਦਰਜ ਕਰਵਾ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਕਰਵਾਈ ਸੀ। ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰਚਾਰਕਾਂ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। -ਪੱਤਰ ਪ੍ਰੇਰਕ

Advertisement
Advertisement