ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ: ਅਮਰ ਸਿੰਘ

08:51 AM Jun 14, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਡਾ. ਅਮਰ ਸਿੰਘ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਜੂਨ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਸਿਕੰਦਰ ਸਿੰਘ ਦੀ ਅਗਵਾਈ ਹੇਠ ਇੱਥੇ ਕਰਤਾਰ ਕੰਪਲੈਕਸ ਵਿੱਚ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆ ਹਲਕੇ ਦੇ ਸਰਵਪੱਖੀ ਵਿਕਾਸ ਦਾ ਭਰੋਸਾ ਦਿੱਤਾ। ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਢਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਹੜੇ ਵਿਧਾਨ ਸਭਾ ਹਲਕਿਆਂ ’ਚ ਪਾਰਟੀ ਨੂੰ ਹਾਰ ਹੋਈ ਹੈ, ਉਸ ਦੀ ਸਮੀਖਿਆ ਕੀਤੀ ਜਾਵੇਗੀ। ਇਸ ਮੌਕੇ ਸਿਕੰਦਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਸ੍ਰੀ ਨਾਗਰਾ, ਡਾ. ਮਨੋਹਰ ਸਿੰਘ ਤੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਬਰੀ ਨੇ ਡਾ. ਅਮਰ ਸਿੰਘ ਦਾ ਸਨਮਾਨ ਕੀਤਾ। ਸਾਬਕਾ ਵਿਧਾਇਕ ਨਾਗਰਾ ਨੇ ਪੰਚਾਇਤ ਫੰਡਾਂ ’ਚ ਵੱਡੇ ਪੱਧਰ ’ਤੇ ਧਾਂਦਲੀ ਦੇ ਦੋਸ਼ ਲਾਏ। ਉਨ੍ਹਾਂ ਚੋਣਾਂ ’ਚ ‘ਆਪ’ ਆਗੂਆਂ ਵੱਲੋਂ ਮਨਰੇਗਾ ਕਾਮਿਆਂ ਅਤੇ ਆਟਾ-ਦਾਲ ਦੇ ਲਾਭਪਾਤਰੀਆਂ ਨੂੰ ਡਰਾਉਣ-ਧਮਕਾਉਣ ਦੇ ਵੀ ਦੋਸ਼ ਲਾਏ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਦਵਿੰਦਰ ਸਿੰਘ, ਸੰਜੀਵ ਦੱਤਾ, ਉਂਕਾਰ ਸਿੰਘ ਲਾਲ ਜੀ, ਸਾਬਕਾ ਕੌਂਸਲ ਪ੍ਰਧਾਨ ਜਗਮੀਤ ਸਿੰਘ ਸਹੋਤਾ, ਸਾਬਕਾ ਡਿਪਟੀ ਐਡਵੋਕੇਟ ਜਨਰਲ ਤੇਜਿੰਦਰ ਸਿੰਘ ਸਲਾਣਾ, ਡਾ. ਜੋਗਿੰਦਰ ਸਿੰਘ ਮੈਣੀ, ਰਾਜਿੰਦਰ ਬਿੱਟੂ ਹਾਜ਼ਰ ਸਨ।

Advertisement

Advertisement
Advertisement