ਕੰਪਿਊਟਰ ਅਧਿਆਪਕਾਂ ਵੱਲੋਂ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ
09:52 AM Sep 03, 2024 IST
Advertisement
ਮਾਨਸਾ (ਪੱਤਰ ਪ੍ਰੇਰਕ): ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਪਰਮਵੀਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਨੇ ‘ਅਧਿਆਪਕ ਦਿਵਸ’ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂ ਜੋਨੀ ਸਿੰਗਲਾ, ਰਣਜੀਤ ਸਿੰਘ ਅਤੇ ਪ੍ਰਦੀਪ ਮਲੂਕਾ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਦੇ ਲਈ ਸੰਘਰਸ਼ ਕਰ ਰਹੇ ਹਨ, ਪਰ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵੱਲੋਂ ਸਮਾਂ ਰਹਿੰਦੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਸੂਬੇ ਭਰ ਵਿੱਚ ਜੰਗੀ ਪੱਧਰ ’ਤੇ ਸੰਘਰਸ਼ ਕਰਨਗੇ।
Advertisement
Advertisement
Advertisement