ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਪਿਊਟਰ ਅਧਿਆਪਕਾਂ ਵੱਲੋਂ 5 ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

09:01 AM Sep 03, 2024 IST
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕੰਪਿਊਟਰ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਰਾਜ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਇਥੇ ਡੀਸੀ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਸੰਗਰੂਰ ਵਿੱਚ ਸੂਬਾਈ ਆਗੂ ਪਰਮਵੀਰ ਸਿੰਘ ਪਟਿਆਲਾ ਦੂਜੇ ਦਿਨ ਵੀ ਭੁੱਖ ਹੜਤਾਲ ’ਤੇ ਬੈਠੇ, ਜਦੋਂ ਕਿ ਪੱਕੇ ਮੋਰਚੇ ’ਚ ਸ਼ਾਮਲ ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਨੇ ਐਲਾਨ ਕੀਤਾ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਇਥੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਪੱਕੇ ਮੋਰਚੇ ’ਚ ਸ਼ਾਮਲ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ। ਸੂਬਾ ਆਗੂਆਂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਮਲੂਕਾ, ਰਜਵੰਤ ਕੌਰ, ਗੁਰਬਖ਼ਸ਼ ਲਾਲ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ 2011 ਵਿੱਚ ਉਨ੍ਹਾਂ ਦੀਆਂ ਸੇਵਾਵਾਂ ਨੂੰ ‘ਪਿਕਟਸ’ ਸੁਸਾਇਟੀ ਅਧੀਨ ਰੈਗੂਲਰ ਕਰ ਦਿੱਤਾ ਗਿਆ ਸੀ ਪਰ ਰੈਗੂਲਰ ਹੋਣ ਦੇ 13 ਸਾਲ ਬਾਅਦ ਵੀ ਪੂਰੇ ਹੱਕ ਬਹਾਲ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਸੰਭਾਲਦਿਆਂ ਹੀ ਵਾਅਦੇ ਭੁਲਾ ਦਿੱਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਵਾਰ ਵਾਰ ਮੀਟਿੰਗਾਂ ਦਾ ਸਮਾਂ ਨਿਸ਼ਚਿਤ ਕਰਕੇ ਮੁੱਖ ਮੰਤਰੀ ਵੱਲੋਂ ਕਦੇ ਵੀ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 5 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਭੁੱਖ ਹੜਤਾਲ ਨੂੰ ਮਰਨ ਵਰਤ ਵਿਚ ਤਬਦੀਲ ਕਰ ਦਿੱਤਾ ਜਾਵੇਗਾ।

Advertisement

Advertisement