For the best experience, open
https://m.punjabitribuneonline.com
on your mobile browser.
Advertisement

ਸੰਗਰੂਰ ’ਚ ਬੇਮਿਆਦੀ ਭੁੱਖ ਹੜਤਾਲ ’ਤੇ ਡਟੇ ਕੰਪਿਊਟਰ ਅਧਿਆਪਕ

11:02 AM Sep 18, 2024 IST
ਸੰਗਰੂਰ ’ਚ ਬੇਮਿਆਦੀ ਭੁੱਖ ਹੜਤਾਲ ’ਤੇ ਡਟੇ ਕੰਪਿਊਟਰ ਅਧਿਆਪਕ
ਸੰਗਰੂਰ ਡੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕੰਪਿਊਟਰ ਅਧਿਆਪਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ ਰਹੀ। ਅੱਜ ਕੰਪਿਊਟਰ ਅਧਿਆਪਕ ਜਗਦੇਵ ਸਿੰਘ ਕਪੂਰਥਲਾ ਅਤੇ ਸੁਖਵੀਰ ਸਿੰਘ ਹੁਸ਼ਿਆਰਪੁਰ ਸ਼ਾਮ ਪੰਜ ਵਜੇ ਤੱਕ ਭੁੱਖ ਹੜਤਾਲ ’ਤੇ ਬੈਠੇ, ਜਦੋਂ ਕਿ ਇਨ੍ਹਾਂ ਤੋਂ ਬਾਅਦ ਰਣਜੀਤ ਸਿੰਘ ਪਟਿਆਲਾ ਭੁੱਖ ਹੜਤਾਲ ’ਤੇ ਬੈਠੇ। ਪੱਕੇ ਮੋਰਚੇ ਵਿੱਚ ਅੱਜ ਵੱਖ-ਵੱਖ ਸਟੇਸ਼ਨਾਂ ਤੋਂ ਕੰਪਿਊਟਰ ਅਧਿਆਪਕਾਂ ਨੇ ਸ਼ਾਮਲ ਹੋ ਕੇ ਆਪਣੀਆਂ ਮੰਗਾਂ ਮਨਵਾਉਣ ਲਈ ਆਵਾਜ਼ ਬੁਲੰਦ ਕੀਤੀ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਪਰਮਵੀਰ ਸਿੰਘ ਪੰਮੀ ਨੇ ਦੱਸਿਆ ਕਿ ਭਲਕੇ 18 ਸਤੰਬਰ ਨੂੰ ਵੱਡੀ ਗਿਣਤੀ ਕੰਪਿਊਟਰ ਅਧਿਆਪਕਾਂ ਵੱਲੋਂ ਪੱਕੇ ਮੋਰਚੇ ਵਾਲੇ ਸਥਾਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਜਾਵੇਗਾ। ਰੋਸ ਮਾਰਚ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਅੱਜ ਭੁੱਖ ਹੜਤਾਲ ਕੈਂਪ ਵਿੱਚ ਡੀਟੀਐੱਫ਼ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਨਿਰਭੈ ਸਿੰਘ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ ਨੇ ਵੀ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਕੰਪਿਊਟਰ ਅਧਿਆਪਕ ਆਗੂਆਂ ਨੇ ਮੰਗ ਕੀਤੀ ਹੈ ਕਿ ਰੈਗੂਲਰ ਆਰਡਰਾਂ ਦੇ ਆਧਾਰ ’ਤੇ ਬਣਦੇ ਹੱਕ ਅਤੇ ਲਾਭ ਦਿੱਤੇ ਜਾਣ, ਸਿੱਖਿਆ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇ ਅਤੇ ਹੋਰ ਜਾਇਜ਼ ਮੰਗਾਂ ਮੰਨੀਆਂ ਜਾਣ।

Advertisement

Advertisement
Advertisement
Author Image

Advertisement