ਕੰਪਿਊਟਰ ਅਧਿਆਪਕਾਂ ਨੇ ਡੀਸੀ ਨੂੰ ਮੰਗ ਪੱਤਰ ਸੌਂਪਿਆ
09:11 AM Sep 10, 2023 IST
ਹੁਸ਼ਿਆਰਪੁਰ: ਕੰਪਿਊਟਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਅਨਿਲ ਐਰੀ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਉਕਤ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਸਾਲ 2005 ਤੋਂ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਸਾਲ 2010 ਵਿਚ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਤਾਂ ਕਰ ਦਿੱਤਾ ਗਿਆ ਪਰ 12 ਸਾਲ ਤੋਂ ਵੱਧ ਦਾ ਸਮਾਂ ਬੀਤਣ ਉਪਰੰਤ ਵੀ ਸਿੱਖਿਆ ਵਿਭਾਗ ਵਲੋਂ ਪਿਕਟਸ ਸੁਸਾਇਟੀ ਦਾ ਬਹਾਨਾ ਬਣਾ ਕੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਉਨ੍ਹਾਂ ਦੇ ਹੱਕੀ ਲਾਭਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਵਫ਼ਦ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਦੀ ਮੰਗ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। -ਪੱਤਰ ਪ੍ਰੇਰਕ
Advertisement
Advertisement