ਕੰਪਿਊਟਰ ਅਧਿਆਪਕ ਪਹਿਲੀ ਤੋਂ ਭੁੱਖ ਹੜਤਾਲ ਕਰਨਗੇ
09:55 AM Aug 26, 2024 IST
ਪੱਤਰ ਪ੍ਰੇਰਕ
ਬਠਿੰਡਾ, 25 ਅਗਸਤ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਹੋਣ ਦੇ ਬਾਵਜੂਦ ਵੀਂ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਤੋਂ ਆਨਾਕਾਨੀ ਤੋਂ ਖਫ਼ਾ ਹੋਏ ਅਧਿਆਪਕਾਂ ਨੇ ਸੰਗਰੂਰ ਜ਼ਿਲ੍ਹੇ ਧੂਰੀ ਵਿੱਚ ਮੁੱਖ ਮੰਤਰੀ ਦਫਤਰ ਅੱਗੇ ਭੁੱਖ ਹੜਤਾਲ ’ਤੇ ਬੈਠਣ ਦਾ ਐਲਾਨ ਕੀਤਾ ਹੈ। ਅਧਿਆਪਕ ਆਗੂ ਜੋਨੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ ਅਤੇ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ ਅਤੇ ਹੁਣ ਪਹਿਲੀ ਸਤੰਬਰ ਤੋਂ ਭੁੱਖ ਹੜਤਾਲ, ਮਰਨ ਵਰਤ ਦੀ ਸ਼ੁਰੂਆਤ ਕੀਤੀ ਜਾਵੇਗੀ ਇਸ ਮੌਕੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਮੈਂਬਰ ਪਰਮਵੀਰ ਸਿੰਘ ਪਟਿਆਲਾ, ਪਰਦੀਪ ਕੁਮਾਰ ਮਲੂਕਾ ਬਠਿੰਡਾ ਹਾਜ਼ਰ ਸਨ।
Advertisement
Advertisement