ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਹੜੀ ਮੌਕੇ ਅਮਨ ਅਰੋੜਾ ਦੇ ਘਰ ਅੱਗੇ ਰੋਸ ਜਤਾਉਣਗੇ ਕੰਪਿਊਟਰ ਅਧਿਆਪਕ

07:42 AM Jan 08, 2025 IST
ਸੰਗਰੂਰ ’ਚ ਮਰਨ ਵਰਤ ’ਤੇ ਬੈਠਾ ਕੰਪਿਊਟਰ ਅਧਿਆਪਕ ਰਣਜੀਤ ਸਿੰਘ ਅਤੇ ਸਾਥੀ।

ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਜਨਵਰੀ
ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ 11 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦਾ ਘਿਰਾਓ ਕਰਕੇ 2100 ਝਾੜੂ ਫ਼ੂਕਦਿਆਂ ‘ਝੂਠੇ ਵਾਅਦਿਆਂ’ ਦੀ ਲੋਹੜੀ ਮਨਾਉਣ ਦਾ ਐਲਾਨ ਕੀਤਾ ਗਿਆ ਹੈ।
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਊਧਮ ਸਿੰਘ ਡੋਗਰਾ, ਗੁਰਬਖਸ਼ ਲਾਲ, ਬਲਜੀਤ ਸਿੰਘ, ਰਾਕੇਸ਼ ਸੈਣੀ ਅਤੇ ਰਜਵੰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਏਨੀ ਅਵੇਸਲੀ ਹੋ ਗਈ ਹੈ ਕਿ ਮਰਨ ਵਰਤ ’ਤੇ ਬੈਠੇ ਉਨ੍ਹਾਂ ਦੇ ਸਾਥੀ ਨੂੰ 2 ਜਨਵਰੀ ਦੀ ਰਾਤ ਨੂੰ ਪੁਲੀਸ ਵੱਲੋਂ ਜਬਰੀ ਚੁੱਕ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਭਰਤੀ ਕਰਵਾ ਦਿੱਤਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹੋਣ ਦੇ ਬਾਵਜੂਦ ਵੀ ਮਰਨ ਵਰਤ ’ਤੇ ਡਟਿਆ ਹੋਇਆ ਹੈ ਅਤੇ ਉਸ ਦਾ ਦੂਜਾ ਸਾਥੀ ਕਾਮਰੇਡ ਰਣਜੀਤ ਸਿੰਘ ਸੰਗਰੂਰ ਦੇ ਡੀਸੀ ਦਫਤਰ ਅੱਗੇ ਮਰਨ ਵਰਤ ’ਤੇ ਡਟਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਾਲ ਹੋਈਆਂ ਮੀਟਿੰਗਾਂ ’ਚ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਅਧਿਆਪਕ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਨਹੀਂ ਕੀਤੇ ਜਾਂਦੇ ਅਤੇ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇ ਕੇ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿਚ ਮਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਅਧਿਆਪਕਾਂ ਨੇ ਸਪਸ਼ਟ ਕੀਤਾ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਆਪਣੀ ਜਾਨ ਦੀ ਬਾਜ਼ੀ ਲਗਾਉਣ ਤੋਂ ਵੀ ਪਿੱਛੇ ਨਹੀਂ ਹਟਣਗੇ ਅਤੇ ਹੁਣ ਮਰਨ ਵਰਤ ’ਤੇ ਬੈਠਣ ਲਈ ਪੂਰਾ ਕੇਡਰ ਤਿਆਰ ਹੈ।

Advertisement

Advertisement