ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਮਰੇਡ ਜੋਗਾ ਸਿੰਘ ਨੂੰ ਸਰਬਸੰਮਤੀ ਨਾਲ ਸਕੱਤਰ ਚੁਣਿਆ

11:43 AM Oct 14, 2024 IST

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ
ਇਥੋਂ ਨੇੜਲੇ ਪਿੰਡ ਨਮੋਲ ਦੇ ਕਾਮਰੇਡ ਬੰਤ ਸਿੰਘ ਨਮੋਲ ਹਾਲ ਵਿੱਚ ਸੀਪੀਆਈ(ਐੱਮ) ਵੱਲੋਂ ਸਾਲਾਨਾ ਇਜਲਾਸ ਕੀਤਾ ਗਿਆ। ਇਜਲਾਸ ਦੌਰਾਨ ਕਾਮਰੇਡ ਜੋਗਾ ਸਿੰਘ ਉਪੱਲੀ ਅਤੇ ਕਾਮਰੇਡ ਇੰਦਰਜੀਤ ਸਿੰਘ ਛੰਨਾ, ਦੀ ਪ੍ਰਧਾਨਗੀ ਹੇਠ ਇਜਲਾਸ ਮੌਕੇ ਕਾਮਰੇਡ ਕਾਮਰੇਡ ਮੋਹਨ ਲਾਲ ਨਮੋਲ ਵੱਲੋਂ ਪਾਰਟੀ ਦਾ ਝੰਡਾ ਲਹਿਰਾਇਆ ਗਿਆ। ਸਮਾਗਮ ਦੇ ਸ਼ੁਰੂ ਵਿੱਚ ਪਾਰਟੀ ਦੇ ਜਨਰਲ ਸਕੱਤਰ ਮਰਹੂਮ ਕਾਮਰੇਡ ਸੀਤਾ ਰਾਮ ਯੈਚੁਰੀ, ਕਾਮਰੇਡ ਬੁੱਧਾ ਦੇਵ ਭੱਟਾਚਾਰੀਆ (ਸਾਬਕਾ ਮੁੱਖ ਮੰਤਰੀ ਪੱਛਮੀ ਬੰਗਾਲ) ਨੂੰ ਯਾਦ ਕੀਤਾ ਗਿਆ।
ਸੂਬਾ ਸਕੱਤਰੇਤ ਮੈਂਬਰ ਕਾਮਰੇਡ ਜਤਿੰਦਰ ਪਾਲ ਸਿੰਘ ਨੇ ਪਾਰਟੀ ਦੇ ਇਨਕਲਾਬੀ ਇਤਿਹਾਸ ਅਤੇ ਪਾਰਟੀ ਦੀ ਮਜ਼ਬੂਤੀ ਲਈ ਹੇਠਲੇ ਵਿੰਗਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿਤਾ।
ਕਾਮਰੇਡ ਜੋਗਾ ਸਿੰਘ ਨੇ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਜ਼ਿਲ੍ਹਾ ਸਕੱਤਰ ਕਾਮਰੇਡ ਚਮਕੌਰ ਸਿੰਘ ਖੇੜੀ ਨੇ 11 ਮੈਂਬਰੀ ਕਮੇਟੀ ਅਤੇ 18 ਜ਼ਿਲ੍ਹਾ ਡੈਲੀਗੇਟਾਂ ਦਾ ਪੈਨਲ ਪੇਸ਼ ਕੀਤੇ। ਜਿਸ ਨੂੰ ਸਾਰੇ ਡੈਲੀਗੇਟਾਂ ਨੇ ਸਰਬ ਸੰਮਤੀ ਨਾਲ ਪਾਸ ਕੀਤਾ ਤੇ ਨਵੀਂ ਚੁਣੀ ਤਹਿਸੀਲ ਕਮੇਟੀ ਨੇ ਕਾਮਰੇਡ ਜੋਗਾ ਸਿੰਘ ਉੱਪਲੀ ਨੂੰ ਤਹਿਸੀਲ ਸਕੱਤਰ ਚੁਣ ਲਿਆ ਗਿਆ।

Advertisement

Advertisement