ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਮਰੇਡ ਨਰੰਜਣ ਸਿੰਘ ਸੁੱਜੋਂ ਦੀ ਬਰਸੀ ਮਨਾਈ

09:03 AM Feb 14, 2024 IST
ਸਾਹਿਬ ਸਿੰਘ ਵੱਲੋਂ ਖੇਡੇ ਗਏ ਨਾਟਕ ਦਾ ਦ੍ਰਿਸ਼।

ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 13 ਫਰਵਰੀ
ਭਾਰਤੀ ਕਮਿਊਨਿਸਟ ਪਾਰਟੀ ਦੇ ਮਰਹੂਮ ਆਗੂ ਕਾਮਰੇਡ ਨਰੰਜਣ ਸਿੰਘ ਸੁੱਜੋਂ ਦੀ ਛੇਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਸੁੱਜੋਂ ਵਿਖੇ ਮਨਾਈ ਗਈ। ਇਸ ਸਮਾਰੋਹ ਦੀ ਪ੍ਰਧਾਨਗੀ ਕਾਮਰੇਡ ਨਰੰਜਣ ਦਾਸ ਮੇਹਲੀ, ਮੁਕੰਦ ਲਾਲ, ਪਰਵਿੰਦਰ ਕੁਮਾਰ ਮੇਨਕਾ, ਮੋਹਣ ਸਿੰਘ ਰਾਠੌਰ, ਕਾਮਰੇਡ ਜਸਵਿੰਦਰ ਸਿੰਘ ਭੰਗਲ ਨੇ ਕੀਤੀ। ਇਸ ਮੌਕੇ ਸੀ ਪੀ ਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਪੱਤਰਕਾਰ ਕਾਮਰੇਡ ਜਤਿੰਦਰ ਸਿੰਘ ਪੰਨੂ, ਮੰਗਤ ਰਾਮ ਪਾਸਲਾ, ਬਲਵੀਰ ਸਿੰਘ ਜਾਡਲਾ, ਬੀਬੀ ਗੁਰਬਖਸ਼ ਕੌਰ ਸੰਘਾ, ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਜੀ, ਗੁਰਦੀਪ ਸਿੰਘ ਮੋਤੀ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਵੱਲੋਂ ਕਾਮਰੇਡ ਪ੍ਰਿਥੀ ਪਾਲ ਮਾੜੀਮੇਘਾ, ਜਸਪਾਲ ਗਿੱਦਾ ਅਤੇ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਕੇ ਕਾਮਰੇਡ ਨਰੰਜਣ ਸਿੰਘ ਸੁੱਜੋਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਾਕਟਰ ਸਾਹਿਬ ਸਿੰਘ ਵਲੋਂ ਨਾਟਕ ਸੰਮਾਂ ਵਾਲੀ ਡਾਂਗ ਖੇਡਿਆ ਗਿਆ। ਬਲਜੀਤ ਸਿੰਘ ਬੱਲੀ ਨੇ ਕਵਿਤਾਵਾਂ ਪੇਸ਼ ਕੀਤੀਆਂ ਜਦਕਿ ਗੁਰਦੀਪ ਸਿੰਘ ਉੜਾਪੜ ਦੇ ਢਾਡੀ ਜਥੇ ਨੇ ਵਾਰਾਂ ਤੇ ਗੀਤ ਗਾਏ। ਕਾਮਰੇਡ ਨਰੰਜਣ ਦਾਸ ਮੇਹਲੀ ਵੱਲੋਂ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਕਾਮਰੇਡ ਜਗਤਾਰ ਸਿੰਘ ਭੁੰਗਰਨੀ ਨੇ ਕੀਤਾ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾਈ ਆਗੂ ਜੋਗਿੰਦਰ ਸਿੰਘ ਅਤੇ ਪ੍ਰਿੰਸੀਪਲ ਕਮਲਜੀਤ ਕੁੱਲੇਵਾਲ ਨੇ ਤਰਕਸ਼ੀਲ ਕਿਤਾਬਾਂ ਦਾ ਸਟਾਲ ਲਗਾਇਆ।

Advertisement

Advertisement