For the best experience, open
https://m.punjabitribuneonline.com
on your mobile browser.
Advertisement

ਸੁਭਾਸ਼ ਸ਼ਰਮਾ ਵੱਲੋਂ ਬਹੁਪੱਖੀ ਵਿਕਾਸ ਲਈ ਸੰਕਲਪ ਪੱਤਰ ਜਾਰੀ

08:42 AM May 24, 2024 IST
ਸੁਭਾਸ਼ ਸ਼ਰਮਾ ਵੱਲੋਂ ਬਹੁਪੱਖੀ ਵਿਕਾਸ ਲਈ ਸੰਕਲਪ ਪੱਤਰ ਜਾਰੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਮਈ
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੇ ਅੱਜ ਇੱਥੇ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਕਮਲਦੀਪ ਸਿੰਘ ਸੈਣੀ, ਸੂਬਾ ਮੀਡੀਆ ਇੰਚਾਰਜ ਹਰਦੇਵ ਸਿੰਘ ਉੱਭਾ, ਚੰਦਰਸ਼ੇਖਰ, ਅੰਕਿਤ ਸ਼ਰਮਾ ਅਤੇ ਧਰੁਵ ਵਧਵਾ ਵੀ ਮੌਜੂਦਗੀ ਵਿੱਚ ਬਹੁਪੱਖੀ ਵਿਕਾਸ ਲਈ ਸੰਕਲਪ ਪੱਤਰ (ਚੋਣ ਮੈਨੀਫੈਸਟੋ) ਜਾਰੀ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਜੇਕਰ ਉਨ੍ਹਾਂ ਨੂੰ ਹਲਕੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਤਾਂ ਇਸ ਪੰਥਕ ਹਲਕੇ ਨੂੰ ਨਾਜਾਇਜ਼ ਮਾਈਨਿੰਗ, ਨਸ਼ਾ ਅਤੇ ਗੈਂਗਸਟਰ ਮੁਕਤ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਸਮੇਤ ਮੁਹਾਲੀ ਹਵਾਈ ਅੱਡੇ ਤੋਂ ਅਮਰੀਕਾ, ਕੈਨੇਡਾ, ਆਸਟਰੇਲੀਆ ਅਤੇ ਯੂਕੇ ਲਈ ਉਡਾਣਾਂ ਸ਼ੁਰੂ ਕਰਨ ਦਾ ਸੰਕਲਪ ਲਿਆ। ਭਾਜਪਾ ਆਗੂ ਨੇ ਕਿਹਾ ਕਿ ਮੁਹਾਲੀ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਾਲੀਬਾਲ ਅਤੇ ਫੁੱਟਬਾਲ ਖੇਡ ਅਕੈਡਮੀ ਬਣਾਈ ਜਾਵੇਗੀ। ਖਰੜ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਈ-ਸਪੋਰਟਸ ਅਖਾੜੇ ਵਜੋਂ ਵਿਕਸਤ ਕੀਤਾ ਜਾਵੇਗਾ। ਰੂਪਨਗਰ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ, ਜੋ ਖੋਜ ਕੇਂਦਰ ਵਜੋਂ ਕੰਮ ਕਰੇਗੀ ਅਤੇ ਪੁਰਾਤਨ ਸੰਗੀਤ ਸਾਜ਼ਾਂ, ਕਲਾਕ੍ਰਿਤੀਆਂ ਅਤੇ ਪੰਜਾਬੀ ਸਾਹਿਤ ਨੂੰ ਸੁਰਜੀਤ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐੱਨਐੱਫਐੱਲ) ਦੀਆਂ ਹਜ਼ਾਰਾਂ ਅਸਾਮੀਆਂ ਭਰੀਆਂ ਜਾਣਗੀਆਂ।

Advertisement

Advertisement
Author Image

joginder kumar

View all posts

Advertisement
Advertisement
×