For the best experience, open
https://m.punjabitribuneonline.com
on your mobile browser.
Advertisement

ਸਰਕਾਰ ਦੇ ਪੈਨਸ਼ਨਰਜ਼ ਵਿਰੋਧੀ ਫ਼ੈਸਲਿਆਂ ਦੀ ਨਿਖੇਧੀ

07:55 AM Aug 10, 2023 IST
ਸਰਕਾਰ ਦੇ ਪੈਨਸ਼ਨਰਜ਼ ਵਿਰੋਧੀ ਫ਼ੈਸਲਿਆਂ ਦੀ ਨਿਖੇਧੀ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਅਗਸਤ
ਪੀਏਯੂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੀਏਯੂ ਦੇ ਵਿਦਿਆਰਥੀ ਭਵਨ ਵਿੱਚ ਹੋਈ ਮੀਟਿੰਗ ’ਚ ਦੇਸ਼ ਦੇ ਮੌਜੂਦਾ ਹਾਲਾਤਾਂ ’ਤੇ ਗੰਭੀਰ ਚਰਚਾ ਕੀਤੀ ਗਈ। ਆਰੰਭ ਵਿੱਚ ਜਨਰਲ ਸਕੱਤਰ ਆਸਾ ਸਿੰਘ ਪੰਨੂ ਨੇ ਸੰਸਥਾ ਦੇ ਨਵੇਂ ਬਣੇ ਮੈਂਬਰਾਂ ਨੂੰ ਨਿੱਘੀ ਜੀ ਆਇਆਂ ਆਖਦਿਆਂ ਸਦੀਵੀ ਵਿਛੋੜਾ ਦੇ ਗਏ ਮੈਂਬਰਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਖੁਦਮੁਖਤਿਆਰੀ ਅਦਾਰਿਆਂ ਲਈ ਜਾਰੀ ਕੀਤੀ ਗ੍ਰਾਂਟ ਨੂੰ ਪੈਨਸ਼ਨਰੀ ਲਾਭਾਂ ਲਈ ਨਾ ਵਰਤਣ ਸਬੰਧੀ ਕੱਢੀ ਚਿੱਠੀ ਦੀ ਸਖਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸੀਨੀਅਰ ਉਪ ਪ੍ਰਧਾਨ ਜਸਵੰਤ ਜੀਰਖ ਨੇ ਔਰਤਾਂ ਪ੍ਰਤੀ ਮਨੀਪੁਰ ਵਰਗੀਆਂ ਸ਼ਰਮਨਾਕ ਘਟਨਾਵਾਂ ਦਾ ਹਵਾਲਾ ਦਿੰਦਿਆਂ ਸਰਕਾਰੀ ਸਰਪ੍ਰਸਤੀ ਹੇਠ ਦੇਸ਼ ਨੂੰ ਫਿਰਕੂ ਅੱਗ ਵਿੱਚ ਝੋਕਣ ਦੇ ਮਨਸੂਬਿਆਂ ਵਿਰੁੱਧ, ਧਰਮ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਇਸ ਦਾ ਸਾਹਮਣਾ ਕਰਨ ਦਾ ਸੱਦਾ ਦਿੱਤਾ। ਅਖੀਰ ਵਿੱਚ ਪ੍ਰਧਾਨਗੀ ਭਾਸ਼ਣ ’ਚ ਸੁਖਦੇਵ ਸਿੰਘ ਨੇ 2016 ਤੋਂ 30 ਜੂਨ 2021 ਵਿਚਕਾਰ ਸੇਵਾਮੁਕਤ ਹੋਏ ਪੈਨਸ਼ਨਰਜ਼ ਦੀ ਗ੍ਰੈਚੁਟੀ, ਲੀਵਇਨ ਕੈਸ਼ਮੈਂਟ, ਕੰਪਿਊਟੇਸ਼ਨ ਅਤੇ ਡੀਏ ਦੇ ਬਕਾਏ ਜਾਰੀ ਕਰਨ ਦੀ ਮੰਗ ਕੀਤੀ।

Advertisement

Advertisement
Advertisement
Author Image

joginder kumar

View all posts

Advertisement