ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੀ ਤੁਲਨਾ ਭਗਵਾਨ ਕ੍ਰਿਸ਼ਨ ਨਾਲ ਕਰਨ ਦੀ ਨਿਖੇਧੀ

08:58 AM Jul 22, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਜੁਲਾਈ
ਭਾਜਪਾ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਆਗੂ ਦੀ ਦੀ ਭਗਵਾਨ ਕ੍ਰਿਸ਼ਨ ਨਾਲ ਤੁਲਨਾ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਪਾਰਟੀ ਨੇ ਸੁਨੀਤਾ ਕੇਜਰੀਵਾਲ ਦੇ ਉਸ ਦਾਅਵੇ ਦਾ ਵੀ ਖੰਡਨ ਕੀਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਦਾ ਜਨਮ 1968 ਵਿੱਚ ਜਨਮ ਅਸ਼ਟਮੀ ਮੌਕੇ ਹੋਇਆ ਸੀ। ਭਾਜਪਾ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ, ‘‘ਸੁਨੀਤਾ ਕੇਜਰੀਵਾਲ ਦਾ ਇਹ ਦਾਅਵਾ ਕਿ ਅਰਵਿੰਦ ਕੇਜਰੀਵਾਲ ਦਾ ਜਨਮ 1968 ’ਚ ਜਨਮ ਅਸ਼ਟਮੀ ’ਤੇ ਹੋਇਆ ਸੀ, ਬਿਲਕੁਲ ਗਲਤ ਹੈ। ਉਸ ਸਾਲ ਜਨਮ ਅਸ਼ਟਮੀ 15 ਅਗਸਤ ਨੂੰ ਸੀ ਜਦੋਂ ਕਿ ਕੇਜਰੀਵਾਲ ਦੀ ਜਨਮ ਤਰੀਕ 16 ਅਗਸਤ ਹੈ।’’ ਪੂਨਾਵਾਲਾ ਨੇ ਸੁਨੀਤਾ ਕੇਜਰੀਵਾਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੀ ਤੁਲਨਾ ਭਗਵਾਨ ਕ੍ਰਿਸ਼ਨ ਨਾਲ ਕਰਨ ਦੀ ਵੀ ਨਿਖੇਧੀ ਕੀਤੀ। ਪੂਨਾਵਾਲਾ ਨੇ ਸਵਾਲ ਕੀਤਾ ਕਿ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਕਿਸੇ ਵਿਅਕਤੀ ਦੀ ਤੁਲਨਾ ਭਗਵਾਨ ਕ੍ਰਿਸ਼ਨ ਨਾਲ ਕਿਵੇਂ ਕੀਤੀ ਜਾ ਸਕਦੀ ਹੈ? ਪੂਨਾਵਾਲਾ ਨੇ ਕਿਹਾ ਕਿ ਪਾਰਟੀ ਅਤੇ ਇਸ ਦੇ ਕੌਮੀ ਕਨਵੀਨਰ ਦਾ ‘ਅਸਲੀ ਚਿਹਰਾ’ ਆਬਕਾਰੀ ਮਾਮਲਾ ਦਰਸਾਉਂਦਾ ਹੈ।
ਉਨ੍ਹਾਂ ਕਾਂਗਰਸ ਆਗੂ ਜੈਰਾਮ ਰਮੇਸ਼ ਨੂੰ ਸੁਨੀਤਾ ਕੇਜਰੀਵਾਲ ਦੇ ਟਵੀਟ ਦਾ ਜਵਾਬ ਦੇਣ ਲਈ ਕਿਹਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਚੂਕਾਲਾ ’ਚ ਸੁਨੀਤਾ ਕੇਜਰੀਵਾਲ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦਾ ਜਨਮ 16 ਅਗਸਤ 1968 ਨੂੰ ਹੋਇਆ ਸੀ। ਜਿਸ ਦਿਨ ਉਨ੍ਹਾਂ ਦਾ ਜਨਮ ਹੋਇਆ, ਉਸ ਦਿਨ ਜਨਮ ਅਸ਼ਟਮੀ ਸੀ। ਉਨ੍ਹਾਂ ਕਿਹਾ ਸੀ, ‘‘ਰੱਬ ਚਾਹੁੰਦਾ ਸੀ ਕਿ ਉਹ ਕੁਝ ਵੱਡਾ ਕਰਨ। ਇਸ ਲਈ ਹਰਿਆਣਾ ਵਿੱਚ ਪੈਦਾ ਹੋਏ।’’

Advertisement

Advertisement
Advertisement