ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੈਂਡਫਿਲ ਸਾਈਟਾਂ ਦੀ ਸਫ਼ਾਈ ਦੀ ਤਾਰੀਖ਼ ਵਧਾਉਣ ਦੀ ਨਿੰਦਾ

10:27 AM Sep 22, 2024 IST
ਭਾਜਪਾ ਆਗੂ ਪ੍ਰੈੱਸ ਕਾਨਫਰੰਸ ਦੌਰਾਨ।-ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਸਤੰਬਰ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਦੀਆਂ ਤਿੰਨ ਵੱਡੀਆਂ ਲੈਂਡਫਿਲ ਸਾਈਟਾਂ ਦੀ ਸਫ਼ਾਈ ਦੀ ਤਾਰੀਖ਼ 2028 ਤੱਕ ਵਧਾ ਕੇ ਆਮ ਆਦਮੀ ਪਾਰਟੀ ਨੇ ਦਿੱਲੀ ਨਗਰ ਨਿਗਮ ਦੀ ਸੱਤਾ ਵਿੱਚ ਬਣੇ ਰਹਿਣ ਦਾ ਅਧਿਕਾਰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤੀ ਸੁਣਵਾਈ ਦੌਰਾਨ ਨਿਗਮ ਵੱਲੋਂ ਦੱਸਿਆ ਗਿਆ ਕਿ ਕੂੜੇ ਦੇ ਪਹਾੜਨੁਮਾ ਢੇਰ 2028 ਤੱਕ ਸਾਫ਼ ਹੋਣਗੇ।
ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਕਿ 2016 ਤੋਂ ਨਵੰਬਰ 2023 ਤੱਕ ‘ਆਪ’ ਨੇਤਾਵਾਂ ਖਾਸਕਰ ਅਰਵਿੰਦ ਕੇਜਰੀਵਾਲ ਅਤੇ ਦੁਰਗੇਸ਼ ਪਾਠਕ ਨੇ ਦਿੱਲੀ ਦੇ ਲੋਕਾਂ ਨੂੰ ਕਈ ਵਾਰ ਅਪੀਲ ਕੀਤੀ ਹੈ ਕਿ ਉਹ ਸੱਤਾ ਵਿੱਚ ਆਉਂਦੇ ਹੀ ਦਿੱਲੀ ਨੂੰ ਕੂੜਾ ਮੁਕਤ ਕਰਨ ਅਤੇ ਲੈਂਡਫਿਲ ਸਾਈਟਾਂ ਨੂੰ ਸਾਫ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਤੋਂ ਠੀਕ ਪਹਿਲਾਂ, ਤਤਕਾਲੀ ਮੁੱਖ ਮੰਤਰੀ ਨੇ 27 ਅਕਤੂਬਰ 2022 ਨੂੰ ਗਾਜ਼ੀਪੁਰ ਲੈਂਡਫਿਲ ਸਾਈਟ ਦਾ ਦੌਰਾ ਕੀਤਾ ਅਤੇ ਦਿੱਲੀ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਨਗਰ ਨਿਗਮ ਦੇ ਸੱਤਾ ਵਿੱਚ ਆਉਂਦੇ ਹੀ ਤਿੰਨੋਂ ਲੈਂਡਫਿਲ ਸਾਈਟਾਂ ਨੂੰ ਪਹਿਲ ਦੇ ਆਧਾਰ ’ਤੇ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਂਦੇ ਹੀ ਆਮ ਆਦਮੀ ਪਾਰਟੀ ਨੇ ਭਾਜਪਾ ਦੇ ਕਾਰਜਕਾਲ ਦੌਰਾਨ ਤੈਅ ਕੀਤੀਆਂ ਲੈਂਡਫਿਲ ਸਾਈਟਾਂ ਦੀ ਸਫ਼ਾਈ ਦੀਆਂ ਤਰੀਕਾਂ ਨੂੰ ਵਧਾ ਦਿੱਤਾ ਅਤੇ ਤੀਜੀ ਸਮਾਂ ਸੀਮਾ ਤੈਅ ਕੀਤੀ ਜਿਸ ਅਨੁਸਾਰ 2024 ਦੇ ਅੰਤ ਤੱਕ ਓਖਲਾ ਸਾਈਟ, ਭਲਸਵਾ ਸਾਈਟ ਅਤੇ ਗਾਜ਼ੀਪੁਰ ਲੈਂਡਫਿਲ ਸਾਈਟ 2028 ਦੇ ਅੰਤ ਤੱਕ ਸਾਫ਼ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਹੁਣ ਅਰਵਿੰਦ ਕੇਜਰੀਵਾਲ ਦੀ ਪਾਰਟੀ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ।

Advertisement

Advertisement