ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਕਾਲਜ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਨਿਖੇਧੀ

09:46 AM Aug 18, 2024 IST
ਮਿਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਂਬਰ।

ਨਿੱਜੀ ਪੱਤਰ ਪ੍ਰੇਰਕ
ਖੰਨਾ, 17 ਅਗਸਤ
ਇੱਥੇ ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਦੇ ਮੈਂਬਰਾਂ ਦੀ ਇਕੱਤਰਤਾ ਕਰਮਜੀਤ ਸਿੰਘ ਸਿਫ਼ਤੀ ਦੀ ਅਗਵਾਈ ਹੇਠਾਂ ਹੋਈ ਜਿਸ ਵਿੱਚ ਸਭ ਤੋਂ ਪਹਿਲਾਂ ਵਿੱਤ ਸਕੱਤਰ ਟੇਕ ਚੰਦ ਦੇ ਛੋਟੇ ਭਰਾ ਰਾਜ ਕੁਮਾਰ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸੁਸਾਇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਦੇ ਉਸ ਫ਼ੈਸਲੇ ਦੇ ਘੋਰ ਨਿਖੇਧੀ ਕੀਤੀ ਜਿਸ ਵਿੱਚ ਸਰਕਾਰ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਦਾਅਵੇ ਕਰਕੇ ਸੱਤਾ ਵਿਚ ਆਈ ਸੀ ਪਰ ਹੁਣ ਇਸ ਦੇ ਉਲਟ ਗਰੀਬ ਵਿਦਿਆਰਥੀਆਂ ਤੋਂ ਸਿੱਖਿਆ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ ਕਿਉਂਕਿ ਨਿੱਜੀ ਹੱਥਾਂ ਵਿਚ ਆਉਣ ਤੋਂ ਬਾਅਦ ਕਾਲਜ ਦੀਆਂ ਫੀਸਾਂ ਗਰੀਬ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੀਆਂ ਅਤੇ ਉਹ ਉਚੇਰੀ ਸਿੱਖਿਆ ਪ੍ਰਾਪਤ ਨਹੀਂ ਕਰ ਸਕਣਗੇ। ਸੁਸਾਇਟੀ ਮੈਂਬਰਾਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਹ ਫ਼ੈਸਲਾ ਜਲਦ ਵਾਪਸ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਆਰੰਭਿਆ ਜਾਵੇਗਾ ਅਤੇ ਲੋੜ ਪੈਣ ’ਤੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। ਇਸ ਮੌਕੇ ਬਲਵੀਰ ਸਿੰਘ ਭੱਟੀ, ਰਾਜ ਸਿੰਘ ਸੁਹਾਵੀ, ਪਾਲ ਸਿੰਘ ਕੈੜੇ, ਈਸ਼ਰ ਸਿੰਘ, ਪ੍ਰੇਮ ਸਿੰਘ ਬੰਗੜ, ਐਡਵੋਕੇਟ ਹਰਮੇਸ਼ ਕੁਮਾਰ ਜੱਸਲ, ਪ੍ਰਿੰਸੀਪਲ ਤਾਰਾ ਸਿੰਘ, ਜੰਗ ਸਿੰਘ, ਦਰਬਾਰਾ ਸਿੰਘ ਖੱਟੜਾ ਆਦਿ ਹਾਜ਼ਰ ਸਨ।

Advertisement

Advertisement