ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਦੀ ਨਿਖੇਧੀ
10:33 AM Mar 23, 2024 IST
ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਮਾਰਚ
ਆਲ ਇੰਡੀਆ ਲਾਇਰਜ਼ ਯੂਨੀਅਨ (ਆਇਲ) ਪੰਜਾਬ ਦੇ ਪ੍ਰਧਾਨ ਐਡਵੋਕੇਟ ਧੀਰਜ ਕੁਮਾਰ ਜਲੰਧਰ ਅਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਆਪਣੇ ਸਿਆਸੀ ਹਿੱਤਾਂ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਘਾਣ ਕਰ ਰਿਹਾ ਹੈ ਅਤੇ ਈਡੀ ਸਣੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਆਇਲ ਆਗੂਆਂ ਨੇ ਕਿਹਾ ਕਿ ਆਗਾਮੀ ਪਾਰਲੀਮਾਨੀ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਧਿਰਾਂ ਦੇ ਆਗੂਆਂ ਮਿੱਥ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਜ਼ਬਰ ਦਾ ਡੰਡਾ ਚਲਾਇਆ ਜਾ ਰਿਹਾ ਹੈ। ਦੇਸ਼ ਦੀ ਵਿਰੋਧੀ ਧਿਰ ਨੂੰ ਤਾਨਾਸ਼ਾਹੀ ਢੰਗ ਨਾਲ ਕੁਚਲਣਾ ਬੇਹੱਦ ਖ਼ਤਰਨਾਕ ਅਤੇ ਚਿੰਤਾਜਨਕ ਵਰਤਾਰਾ ਹੈ।
Advertisement
Advertisement