ਕਿਸਾਨਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ
10:36 AM Oct 27, 2024 IST
Advertisement
ਪੱਤਰ ਪ੍ਰੇਰਕ
ਟੋਹਾਣਾ, 26 ਅਕਤੂਬਰ
ਡੀਏਪੀ ਖਾਦ ਦੀ ਅਣਕਿਆਸੀ ਵੰਡ ਤੋਂ ਖਫ਼ਾ ਕਿਸਾਨਾਂ ’ਤੇ ਉਚਾਨਾ ਮੰਡੀ ਵਿੱਚ ਲਾਠੀਚਾਰਜ ਕਰਨ ’ਤੇ ਜ਼ਿਲ੍ਹਾ ਫਤਿਹਾਬਾਦ ਦੀਆਂ ਕਿਸਾਨ ਜਥੇਬੰਦੀਆਂ ਨੇ ਪੁਲੀਸ ਦੀ ਧੱਕੇਸ਼ਾਹੀ ਦਾ ਵਿਰੋਧ ਕਰਦੇ ਹੋਏ ਭਾਜਪਾ ਸਰਕਾਰ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਾਇਆ। ਪਗੜੀ ਸੰਭਾਲ ਜੱਟਾ ਦੇ ਸੂਬਾ ਪ੍ਰਧਾਨ ਮਨਦੀਪ ਨੱਥਵਾਨ, ਭਾਕਿਯੂ ਨੈਨ ਦੇ ਸੂਬਾ ਪ੍ਰਧਾਨ ਜੁਗਿੰਦਰ ਨੈਨ, ਅਖਿਲ ਭਾਰਤੀ ਕਿਸਾਨ ਸਭਾ ਦੇ ਜ਼ਿਲ੍ਹਾ ਇੰਚਾਰਜ ਜਗਤਾਰ ਸਿੰਘ, ਟੋਹਾਣਾ ਦੇ ਵਿਧਾਇਕ ਪਰਮਵੀਰ ਸਿੰਘ ਨੇ ਕਿਸਾਨ ਤੇ ਲਾਠੀਚਾਰਚ ਲਈ ਸਿੱਧੇ ਤੌਰ ’ਤੇ ਭਾਜਪਾ ਸਰਕਾਰ ਨੂੰ ਜ਼ਿੰਮੇਦਾਰ ਦੱਸਿਆ। ਕਣਕ ਦੀ ਬਿਜਾਈ ਲਈ ਡੀਏਪੀ ਦਾ ਪ੍ਰਬੰਧ ਕਰਨ ਦੀ ਬਜਾਏ ਕਿਸਾਨਾਂ ’ਤੇ ਲਾਠੀਚਾਰਜ ਕਰ ਰਹੀ ਹੈ। ਕਿਸਾਨਾਂ ’ਤੇ ਲਾਠੀਚਾਰਜ ਦੀਆਂ ਕਈ ਵੀਡੀਓਜ਼ ਵਾਇਰਲ ਹੋਈਆਂ ਹਨ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਜ਼ਿੰਮੇਦਾਰ ਪੁਲੀਸ ਅਫ਼ਸਰਾਂ ਵਿਰੁੱਧ ਕੇਸ ਦਰਜ ਕੀਤਾ ਜਾਏ।
Advertisement
Advertisement
Advertisement