ਕਿਸਾਨਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ
07:22 AM Nov 16, 2024 IST
ਪੱਤਰ ਪ੍ਰੇਰਕ
ਸ਼ਾਹਕੋਟ, 15 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਕਿਸਾਨਾਂ ਦੀ ਝੋਨੇ ਦੀ ਕੀਤੀ ਜਾ ਰਹੀ ਲੁੱਟ ਨੂੰ ਰੁਕਵਾਉਣ, ਬਿਨਾਂ ਕੱਟ ਤੋਂ ਝੋਨਾ ਵਿਕਾਉਣ ਅਤੇ ਝੋਨੇ ਦੀ ਚੁਕਾਈ ਕਰਵਾਉਣ ਸਬੰਧੀ ਪਿੰਡ ਰਾਇ ਕਲਾਂ (ਬਠਿੰਡਾ) ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦੀ ਝੋਨੇ ਦੀ ਖਰੀਦ ਤੋਂ ਭੱਜਣ ਵਾਲਾ ਸ਼ਰਮਨਾਕ ਕਾਰਾ ਦੱਸਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਪੁਲੀਸ ਅਧਿਕਾਰੀਆਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ, ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਝੂਠੇ ਮੁਕੱਦਮੇ ਰੱਦ ਕੀਤੇ ਜਾਣ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।
Advertisement
Advertisement