ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੱਚੇ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ

07:02 AM Jul 03, 2023 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਜੁਲਾਈ
ਸੰਗਰੂਰ ਵਿੱਚ ਕੱਚੇ ਅਧਿਆਪਕਾਂ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਪੁਲੀਸ ਨੇ ਅਧਿਆਪਕਾਂ ਉੱਪਰ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿੱਚ ਕਈ ਅੌਰਤ ਅਧਿਆਪਕਾਵਾਂ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਪੁਰਸ਼ ਅਧਿਆਪਕਾਂ ਦੀਆਂ ਪੱਗਾਂ ਲਾਹੀਆਂ ਗਈਆਂ ਅਤੇ ਖਿੱਚ-ਧੂਹ ਕੀਤੀ ਗਈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਜਰਮਨਜੀਤ ਸਿੰਘ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਸਰਕਾਰ ਦਾ ਇਸ ਐਕਸ਼ਨ ਨਾਲ ਲੋਕ ਪੱਖੀ ਚਿਹਰਾ ਨਸ਼ਰ ਹੋ ਗਿਆ ਹੈ। ਜਥੇਬੰਦੀ ਦੇ ਆਗੂਆਂ ਨੇ ਸਰਕਾਰ ਦੀ ਇਸ ਕਾਰਵਾਈ ’ਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਕੱਚੇ ਅਧਿਆਪਕਾ ਦੇ ਰੈਗੂਲਰ ਹੋਣ ਲਈ ਲਗਾਏ ਪੱਕੇ ਮੋਰਚੇ ਦੀ ਹਮਾਇਤ ਲਈ ਡੈਮੋਕ੍ਰੇਟਿਕ ਟੀਚਰ ਫਰੰਟ ਨੇ ਪੂਰਨ ਸਮਰਥਨ ਕਰਦਿਆਂ ਮਾਰਚ ਵਿੱਚ ਸ਼ਮੂਲੀਅਤ ਕੀਤੀ ਸੀ। ਪੁਲੀਸ ਵੱਲੋਂ ਲਾਠੀਚਾਰਜ ਉਪਰੰਤ ਡੀਟੀਐੱਫ ਦੇ ਆਗੂਆਂ ਸਮੇਤ ਕਾਰਕੁੁਨਾਂ ਅਤੇ ਕੱਚੇ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਕੇ ਆਪਣਾ ਅਸਲ ਚਿਹਰਾ ਦਿਖਾ ਦਿੱਤਾ ਹੈ। ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ, ਰੁਪਿੰਦਰਪਾਲ ਸਿੰਘ ਗਿੱਲ, ਰਮਨਜੀਤ ਸਿੰਘ ਸੰਧੂ ਅਤੇ ਰਾਜਿੰਦਰ ਜੰਡਿਆਲੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰ ਕੇ ਟੈਂਕੀ ਉੱਪਰ ਚੜ੍ਹੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਜ਼ਰੂਰਤ ਹੈ।
ਲਾਠੀਚਾਰਜ ਸਰਕਾਰੀ ਜਬਰ ਦੀ ਮੂੰਹ ਬੋਲਦੀ ਤਸਵੀਰ: ਯੂਨੀਅਨ
ਲੁਧਿਆਣਾ (ਖੇਤਰੀ ਪ੍ਰਤੀਨਿਧ): ਮਾਸਟਰ ਕਾਡਰ ਯੂਨੀਅਨ ਪੰਜਾਬ ਨੇ ਸੰਗਰੂਰ ਵਿੱਚ ਅੰਦੋਲਨ ਕਰ ਰਹੇ ਕੱਚੇ ਅਧਿਆਪਕਾਂ ’ਤੇ ਲਾਠੀਚਾਰਜ ਅਤੇ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਯੂਨੀਅਨ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਸਕੱਤਰ ਮਨਦੀਪ ਸਿੰਘ ਸੇਖੋਂ ਨੇ ਕਿਹਾ ਕਿ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਕੱਚੇ ਅਧਿਆਪਕਾਂ ’ਤੇ ਪੁਲੀਸ ਵੱਲੋਂ ਕੀਤਾ ਲਾਠੀਚਾਰਜ ਸਰਕਾਰੀ ਜ਼ਬਰ ਦੀ ਮੂੰਹ ਬੋਲਦੀ ਤਸਵੀਰ ਹੈ। ਪੰਜਾਬ ਸਰਕਾਰ ਦੀ ਸ਼ਹਿ ’ਤੇ ਹੀ ਪੁਲੀਸ ਵੱਲੋਂ ਮਹਿਲਾ ਅਧਿਆਪਕਾਵਾਂ ਨੂੰ ਖੇਤਾਂ ਵਿੱਚ ਘਸੀਟਿਆ ਗਿਆ ਅਤੇ ਮਰਦ ਅਧਿਆਪਕਾਂ ਦੀਆਂ ਦਸਤਾਰਾਂ ਤੱਕ ਲਾਹੀਆਂ ਗਈਆਂ ਜੋ ਕਿ ਅਤਿ ਨਿੰਦਣਯੋਗ ਵਰਤਾਰਾ ਹੈ।

Advertisement

Advertisement
Tags :
ਅਧਿਆਪਕਾਂਕੱਚੇਨਿਖੇਧੀਲਾਠੀਚਾਰਜ,
Advertisement