ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿਖੇਧੀ
11:05 AM Nov 29, 2024 IST
Advertisement
ਪੱਤਰ ਪ੍ਰੇਰਕ
ਚੰਡੀਗੜ੍ਹ, 28 ਨਵੰਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਪਿਛਲੇ ਲਗਭਗ ਪੰਜ ਹਫ਼ਤਿਆਂ ਤੋਂ ਆਪਣੇ ਹੱਕਾਂ ਦੀ ਸੰਵਿਧਾਨਕ ਲੜਾਈ ਲੜ ਰਹੇ ਹਨ, ਪਰੰਤੂ ਸੰਵਿਧਾਨ ਦੇ ਰਖਵਾਲੇ ਉਸੇ ਸੰਵਿਧਾਨ ਨੂੰ ਆਪਣੇ ਨਿੱਜੀ ਹਿੱਤਾਂ ਵਾਸਤੇ ਵਰਤ ਕੇ ਖ਼ੁਦ ਹੀ ਉਸ ਦੀ ਉਲੰਘਣਾ ਕਰ ਰਹੇ ਹਨ ਅਤੇ ਹੱਕ ਮੰਗਦੇ ਵਿਦਿਆਰਥੀਆਂ ’ਤੇ ਜ਼ੁਲਮ ਢਾਹ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਸਕੱਤਰ ਬਚਿੱਤਰ ਸਿੰਘ ਪਟਿਆਲਾ, ਮੁੱਖ ਸਲਾਹਕਾਰ ਦਰਸ਼ਨ ਸਿੰਘ ਪਤਲੀ, ਜਨਰਲ ਸਕੱਤਰ ਹਰਿਮੰਦਰ ਸਿੰਘ ਬਰਾੜ, ਮੁਹਾਲੀ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਸਕੱਤਰ ਡਾ. ਅਪਨਿੰਦਰ ਸਿੰਘ, ਪੈਨਸ਼ਨਰ ਆਗੂ ਹਰਪਾਲ ਸਿੰਘ ਖਾਲਸਾ ਨੇ ਅੱਜ ਇੱਥੇ ਸਾਂਝੇ ਤੌਰ ’ਤੇ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਕੀਤਾ। ਆਗੂਆਂ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਉਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਵੀ ਕੀਤੀ।
Advertisement
Advertisement
Advertisement