ਸਿੱਖਿਆ ਅਧਿਕਾਰੀ ਨਾਲ ਦੁਰਵਿਹਾਰ ਦੀ ਨਿਖੇਧੀ
06:19 AM Jan 03, 2025 IST
Advertisement
ਸ਼ੇਰਪੁਰ: ਬਲਾਕ ਪ੍ਰਾਇਮਰੀ ਸਿੱਖਿਆ ਆਫੀਸਰਜ਼ ਐਸੋਸੀਏਸ਼ਨ ਪੰਜਾਬ ਇਕਾਈ ਨੇ ਹਾਲ ਹੀ ਦੌਰਾਨ ਪੰਜਾਬ ਬੰਦ ਦੇ ਸੱਦੇ ਦੌਰਾਨ ਕੁੱਝ ਕਿਸਾਨ ਕਾਰਕੁਨਾਂ ਵੱਲੋਂ ਫਰੀਦਕੋਟ-1 ਦੇ ਬਲਾਕ ਸਿੱਖਿਆ ਅਧਿਕਾਰੀਆਂ ਨਾਲ ਦੁਰਵਿਹਾਰ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਈਸਾਪੁਰ, ਜਨਰਲ ਸਕੱਤਰ ਜਸਵਿੰਦਰ ਸਿੰਘ ਸੰਧੂ, ਜਗਤਾਰ ਸਿੰਘ ਸਮੇਤ ਸਮੂਹ ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਅਹਿਮ ਅਹੁਦੇ ’ਤੇ ਸੇਵਾਵਾਂ ਨਿਭਾਅ ਰਹੇ ਸਿੱਖਿਆ ਅਧਿਕਾਰੀ ਵਜੋਂ ਉਨ੍ਹਾਂ ਕੋਲ ਸਰਕਾਰੀ ਦਫ਼ਤਰ ਬੰਦ ਕਰਨ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਕਿਸਾਨ ਮਜ਼ਦੂਰ ਨੂੰ ਅਪੀਲ ਕੀਤੀ ਕਿ ਅਜਿਹੀ ਟਕਰਾਅ ਵਾਲੀ ਸਥਿਤੀ ਤੋਂ ਬਚਿਆ ਜਾਵੇ। -ਪੱਤਰ ਪ੍ਰੇਰਕ
Advertisement
Advertisement