For the best experience, open
https://m.punjabitribuneonline.com
on your mobile browser.
Advertisement

ਕੇਂਦਰ ਦੇ ਨਾਂਹ-ਪੱਖੀ ਰਵੱਈਏ ਦੀ ਨਿਖੇਧੀ

07:05 AM Mar 25, 2024 IST
ਕੇਂਦਰ ਦੇ ਨਾਂਹ ਪੱਖੀ ਰਵੱਈਏ ਦੀ ਨਿਖੇਧੀ
ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ| ਫੋਟੋ: ਗੁਰਬਖਸ਼ਪੁਰੀ
Advertisement

ਤਰਨ ਤਾਰਨ

Advertisement

ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਭਿੱਖੀਵਿੰਡ ਵਿੱਚ ਅੱਜ ਇੱਕ ਇਕੱਠ ਕਰ ਕੇ ਆਉਂਦੀਆਂ ਚੋਣਾਂ ਦੌਰਾਨ ਫਿਰਕੂ ਤਾਕਤਾਂ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਫ਼ੈਸਲਾ ਕੀਤਾ ਗਿਆ| ਕਿਸਾਨ ਆਗੂ ਗੁਰਨਾਮ ਸਿੰਘ ਬਾਸਰਕੇ ਅਤੇ ਗੁਰਸੇਵਕ ਸਿੰਘ ਦੀ ਸਾਂਝੀ ਅਗਵਾਈ ਵਿੱਚ ਕੀਤੇ ਗਏ ਇਸ ਇਕੱਠ ਵਿੱਚ ਸ਼ਾਮਲ ਕਿਸਾਨਾਂ ਨੂੰ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਦਲਜੀਤ ਸਿੰਘ ਦਿਆਲਪੁਰਾ, ਦਿਲਬਾਗ ਸਿੰਘ ਮਾੜੀ ਗੌੜ ਸਿੰਘ, ਕੇਵਲ ਸਿੰਘ ਕੰਬੋਕੇ, ਮਾਸਟਰ ਬੇਅੰਤ ਸਿੰਘ, ਹਰਨੰਦ ਸਿੰਘ ਤੇ ਬਲਜੀਤ ਸਿੰਘ ਭੈਣੀ ਮੱਸਾਸਿੰਘ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਧਾਰਨ ਕੀਤੀ ਨਾਂਹ-ਪੱਖੀ ਪਹੁੰਚ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖਿਲਾਫ਼ ਅੱਜ ਦੇਸ਼ ਵਾਸੀ ਜਾਗਰੂਕ ਹੋ ਚੁੱਕੇ ਹਨ| ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ| -ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×