ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਪੱਖੀ ਵਕੀਲਾਂ ਤੇ ਜਮਹੂਰੀ ਕਾਰਕੁਨਾਂ ਦੇ ਘਰਾਂ ’ਤੇ ਛਾਪਿਆਂ ਦੀ ਨਿਖੇਧੀ

09:49 AM Sep 01, 2024 IST

ਪੱਤਰ ਪ੍ਰੇਰਕ
ਪਟਿਆਲਾ, 31 ਅਗਸਤ
ਪੰਜਾਬ ਜਮਹੂਰੀ ਮੋਰਚੇ ਨੇ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦੀਆਂ ਟੀਮਾਂ ਵੱਲੋਂ ਲੋਕਪੱਖੀ ਵਕੀਲਾਂ, ਜਮਹੂਰੀ ਤੇ ਸਮਾਜਿਕ ਕਾਰਕੁਨਾਂ ਅਤੇ ਜਨਤਕ ਜਥੇਬੰਦੀ ਦੇ ਆਗੂਆਂ ਦੇ ਘਰਾਂ ’ਤੇ ਛਾਪੇ ਮਾਰਨ ਦੀ ਨਿਖੇਧੀ ਕੀਤੀ ਹੈ। ਮੋਰਚੇ ਦੇ ਸੂਬਾ ਕਨਵੀਨਰ ਜੁਗਰਾਜ ਸਿੰਘ ਟੱਲੇਵਾਲ ਸੂਬਾ ਕਮੇਟੀ ਮੈਂਬਰ ਸੁੱਚਾ ਸਿੰਘ, ਹਰਜਿੰਦਰ ਸਿੰਘ ਅਤੇ ਜਸਵੰਤ ਸਿੰਘ ਪੱਟੀ ਨੇ ਕਿਹਾ ਕਿ ਅਜਿਹਾ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਨੇ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਨ ਅਤੇ ਲੋਕ ਹਿਤਾਂ ਤੇ ਹੱਕਾਂ ਲਈ ਲਈ ਲੜਨ ਵਾਲੇ ਵਿਅਕਤੀਆਂ ਦੇ ਜ਼ਬਾਨ ਬੰਦੀ ਕੀਤੀ ਜਾ ਰਹੀ ਹੈ ਅਤੇ ਦੇਸ਼ ਨੂੰ ਗ਼ੈਰ ਜਮਹੂਰੀ, ਤਾਨਾਸ਼ਾਹ ਰਾਜ ਵਿੱਚ ਬਦਲਿਆ ਜਾ ਰਿਹਾ ਹੈ।
ਲਹਿਰਾਗਾਗਾ(ਪੱਤਰ ਪ੍ਰੇਰਕ): ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਇਕਾਈ ਸੰਗਰੂਰ ਨੇ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਕੇਂਦਰੀ ਹਕੂਮਤ ਦੀਆਂ ਹਦਾਇਤਾਂ ’ਤੇ ਕੌਮੀ ਜਾਂਚ ਏਜੰਸੀ ਵੱਲੋਂ ਪੰਜਾਬ ਹਰਿਆਣਾ ਚੰਡੀਗੜ੍ਹ ਤੇ ਯੂਪੀ ਦੇ ਲੋਕ ਪੱਖੀ ਵਕੀਲਾਂ, ਕਿਸਾਨ ਆਗੂਆਂ ਤੇ ਜਮਹੂਰੀ ਕਾਰਕੁਨਾਂ ਦੇ ਘਰਾਂ ’ਚ ਮਾਰੇ ਜਾ ਰਹੇ ਛਾਪਿਆਂ ਨੂੰ ਸਰਾਸਰ ਤਾਨਾਸ਼ਾਹੀ ਕਰਾਰ ਦਿੰਦਿਆਂ ਇਨ੍ਹਾਂ ਦਾ ਡਟ ਕੇ ਵਿਰੋਧ ਦਾ ਸੱਦਾ ਦਿੱਤਾ ਹੈ।

Advertisement

Advertisement