ਇਟਲੀ ’ਚ ਸ੍ਰੀ ਸਾਹਿਬ ਪਾਉਣ ’ਤੇ ਸਿੱਖ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ
08:07 AM Apr 23, 2024 IST
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 22 ਅਪਰੈਲ
ਚੀਫ਼ ਖ਼ਾਲਸਾ ਦੀਵਾਨ ਨੇ ਇਟਲੀ ਦੇ ਮਿਲਾਨ ਸ਼ਹਿਰ ਵਿੱਚ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਖਾਲਸਾ ਦੇ ਸ੍ਰੀ ਸਾਹਿਬ ਪਹਿਨਣ ਕਰ ਕੇ ਪੁਲੀਸ ਵੱਲੋਂ ਦਰਜ ਕੀਤੇ ਕੇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਮਾਮਲੇ ’ਚ ਇਟਲੀ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਸਿੱਖ ਵਿਰੁੱਧ ਦਰਜ ਕੀਤਾ ਕੇਸ ਰੱਦ ਕਰਵਾਉਣ ਦੀ ਅਪੀਲ ਕੀਤੀ ਹੈ।
Advertisement
Advertisement