ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ’ਤੇ ਕੀਤੇ ਜਬਰ ਦੀ ਨਿਖੇਧੀ
08:21 AM Feb 14, 2024 IST
ਚੰਡੀਗੜ੍ਹ (ਟਨਸ): ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦੀਆਂ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨ ਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਸਤਨਾਮ ਸਿੰਘ ਬਹਿਰੂ, ਨਿਰਵੈਰ ਸਿੰਘ ਡਾਲੇਕੇ ਤੇ ਬੂਟਾ ਸਿੰਘ ਸ਼ਾਦੀਪੁਰ ਨੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ’ਤੇ ਲੋਹੇ ਦੀਆਂ ਕਿੱਲਾਂ ਗੱਡਣ, ਕੰਡਿਆਲੀਆਂ ਤਾਰਾਂ ਲਾਉਣ, ਸੜਕਾਂ ਪੁੱਟਣ ਤੇ ਇੰਟਰਨੈੱਟ ਸੇਵਾ ਬੰਦ ਕਰਨ ’ਤੇ ਨਰਾਜ਼ਗੀ ਪ੍ਰਗਟਾਈ।
Advertisement
Advertisement