ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੇਪਰਾਂ ਦੇ ਦਿਨਾਂ ’ਚ ਸੈਮੀਨਾਰ ਲਾਉਣ ਦੀ ਨਿਖੇਧੀ

08:54 AM Sep 25, 2024 IST

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 24 ਸਤੰਬਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਕੈਸ਼ੀਅਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਅਤੇ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਰਕਰੀ ਸਕੂਲਾਂ ਵਿੱਚ ਬੱਚਿਆਂ ਦੇ 25 ਸਤੰਬਰ ਤੋਂ ਪੇਪਰ ਸ਼ੁਰੂ ਹੋਣ ਜਾ ਰਹੇ ਹਨ ਤੇ ਦੂਜੇ ਪਾਸੇ ਵਿਭਾਗ ਵਲੋਂ ਵੱਡੀ ਗਿਣਤੀ ਅਧਿਆਪਕਾਂ ਨੂੰ ਬਤੌਰ ਡੀਆਰਪੀ ਤੇ ਬੀਆਰਪੀ ਲਗਾ ਦਿੱਤਾ ਗਿਆ ਹੈ ਤੇ ਬਾਕੀ ਅਧਿਆਪਕਾਂ ਦੇ 24 ਸਤੰਬਰ ਤੋਂ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਪੇਪਰਾਂ ਵਿੱਚ ਸੈਮੀਨਾਰ ਲਗਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਕ੍ਰਾਂਤੀ ਦਾ ਵਾਅਦਾ ਕਰ ਕੇ ਸੱਤਾ ’ਚ ਆਈ ਸਰਕਾਰ ਵਲੋਂ ਸਿਰਫ਼ ਅੰਕੜਿਆਂ ਦਾ ਫ਼ਰਜ਼ੀਵਾੜਾ ਸਿਰਜਿਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਬੱਚਿਆ ਨੂੰ ਸਿਲੇਬਸ ਮੁਤਾਬਕ ਪੜ੍ਹਾਈ ਕਰਾਉਣ ਦਾ ਮੌਕਾ ਦਿੱਤਾ ਜਾਵੇ ਤੇ ਸਾਰੇ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਬੰਦ ਕੀਤੇ ਜਾਣ। ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕੀ ਸਕੂਲਾਂ ਵਿੱਚ ਸਿੱਖਿਆ ਦਾ ਮਾਹੌਲ ਪੈਦਾ ਕਰਨ ਲਈ ਅਧਿਆਪਕਾਂ ਦੀਆਂ ਸਾਰੀਆਂ ਗ਼ੈਰ-ਵਿਦਿਅਕ ਡਿਊਟੀਆਂ ਖ਼ਤਮ ਕੀਤੀਆਂ ਜਾਣ। ਇਸ ਮੌਕੇ ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ, ਮਨੋਹਰ ਲਾਲ, ਦੇਵੀ ਦਿਆਲ, ਹਰਿੰਦਰ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ, ਪਰਦੀਪ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।

Advertisement

Advertisement