For the best experience, open
https://m.punjabitribuneonline.com
on your mobile browser.
Advertisement

ਸਿੰਜਾਈ ਵਿਭਾਗ ਦੇ 250 ਪਟਵਾਰੀਆਂ ਨੂੰ ਮੁਅੱਤਲ ਕਰਨ ਦੀ ਨਿਖੇਧੀ

10:16 AM Jun 17, 2024 IST
ਸਿੰਜਾਈ ਵਿਭਾਗ ਦੇ 250 ਪਟਵਾਰੀਆਂ ਨੂੰ ਮੁਅੱਤਲ ਕਰਨ ਦੀ ਨਿਖੇਧੀ
ਮਲਕਪੁਰ ਵਿੱਚ ਮੁਲਾਜ਼ਮ ਆਗੂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ। -ਫੋਟੋ: ਐੱਨਪੀ ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 16 ਜੂਨ
ਮਲਿਕਪੁਰ ਹਾਈਡ੍ਰਾਲਿਕ ਸੈਂਟਰ ਵਿੱਚ ਸਿੰਜਾਈ ਵਿਭਾਗ ਦੇ ਆਗੂਆਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ 250 ਪਟਵਾਰੀਆਂ ਨੂੰ ਮੁਅੱਤਲ ਕਰਨ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਮਨੋਹਰ ਲਾਲ, ਹਰਪਾਲ ਸਿੰਘ, ਸਰਬਜੀਤ ਸਿੰਘ, ਮਹਿੰਦਰ ਪਾਲ, ਗੁਰਨਾਮ ਸਿੰਘ, ਪ੍ਰੇਮ ਕੁਮਾਰ, ਸੁਰਿੰਦਰ ਸਿੰਘ, ਮਾਨ ਸਿੰਘ, ਨਰਿੰਦਰ ਕੁਮਾਰ, ਰਾਜੇਸ਼ ਲਵਲੀ, ਮੋਹਨ ਸਿੰਘ, ਥੁੜੂ ਰਾਮ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ। ਸਮੂਹ ਆਗੂਆਂ ਨੇ ਪਟਵਾਰੀਆਂ ਦੇ ਚੱਲ ਰਹੇ ਸੰਘਰਸ਼ ਵਿੱਚ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਿੰਜਾਈ ਵਿਭਾਗ ਵਿੱਚ ਫਰਵਰੀ ਅਤੇ ਮਾਰਚ ਵਿੱਚ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਬਕਾਏ ਅਜੇ ਤੱਕ ਨਹੀਂ ਮਿਲੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸਿੰਜਾਈ ਵਿਭਾਗ ਦੇ ਸਸਪੈਂਡ ਕੀਤੇ ਗਏ ਪਟਵਾਰੀਆਂ ਨੂੰ ਬਹਾਲ ਕੀਤਾ ਜਾਵੇ, ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਦਾ ਬਕਾਇਆ ਜਨਵਰੀ 2016 ਤੋਂ ਦਿੱਤਾ ਜਾਵੇ, ਬਕਾਇਆ ਡੀਏ 12 ਪ੍ਰਤੀਸ਼ਤ ਦੀਆਂ ਕਿਸ਼ਤਾਂ ਦਿੱਤੀਆਂ ਜਾਣ, ਮੈਡੀਕਲ ਕੈਸ਼ਲੈੱਸ ਸੁਵਿਧਾ ਦਿੱਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।

Advertisement

Advertisement
Author Image

Advertisement
Advertisement
×